ਅੰਮ੍ਰਿਤਸਰ 'ਚ G20 ਬੈਠਕ ਰੱਦ ਹੋਣ ਦੀ ਖ਼ਬਰਾਂ ਦਰਮਿਆਨ ਵਿਕਰਮ ਸਾਹਨੀ ਦਾ ਬਿਆਨ ਆਇਆ ਸਾਹਮਣੇ

03/05/2023 4:32:00 PM

ਨਵੀਂ ਦਿੱਲੀ/ਅੰਮ੍ਰਿਤਸਰ- ਭਾਰਤ ਇਸ ਵਾਰ G20 ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਦੇ ਵੱਖ-ਵੱਖ ਸੂਬਿਆਂ 'ਚ G20 ਸੰਮੇਲਨ ਨੂੰ ਲੈ ਕੇ ਬੈਠਕਾਂ ਹੋਣਗੀਆਂ। ਪੰਜਾਬ ਦੇ ਅੰਮ੍ਰਿਤਸਰ ਵਿਚ ਵੀ G20 ਸੰਮੇਲਨ ਦੀ ਬੈਠਕ ਹੋਵੇਗੀ। ਅੰਮ੍ਰਿਤਸਰ 'ਚ 15 ਤੋਂ 17 ਮਾਰਚ ਦਰਮਿਆਨ ਸੰਮੇਲਨ ਦੀ ਬੈਠਕ ਹੋਵੇਗੀ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਿੰਘ ਸਾਹਨੀ ਨੇ ਅੰਮ੍ਰਿਤਸਰ 'ਚ G20 ਬੈਠਕ ਰੱਦ ਹੋਣ ਦੀਆਂ ਅਫਵਾਹਾਂ ਦਾ ਖੰਡਨ ਕੀਤਾ।

ਇਹ ਵੀ ਪੜ੍ਹੋ- ਏਜੰਸੀਆਂ ਦੀ ਦੁਰਵਰਤੋਂ 'ਤੇ ਵਿਰੋਧੀ ਧਿਰ ਦੇ 9 ਨੇਤਾਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

PunjabKesari

ਵਿਕਰਮ ਸਾਹਨੀ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੰਮ੍ਰਿਤਸਰ 'ਚ G20 ਸੰਮੇਲਨ ਦੀ ਬੈਠਕ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਕ ਕੌਮਾਂਤਰੀ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਇਕ ਅਜੀਬ ਘਟਨਾ ਸੂਬੇ ਦਾ ਪ੍ਰਤੀਬਿੰਬ ਨਹੀਂ ਬਣ ਸਕਦੀ। ਇਹ ਇਕ ਯਾਦਗਾਰੀ ਸਮਾਗਮ ਹੋਵੇਗਾ।

ਇਹ ਵੀ ਪੜ੍ਹੋ-  ਜੈਸ਼ੰਕਰ ਵਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ, G20 ਏਜੰਡੇ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

PunjabKesari

ਦਰਅਸਲ ਸਾਹਨੀ ਦਾ ਬਿਆਨ ਅਜਿਹੇ ਸਮੇਂ ਦੌਰਾਨ ਆਇਆ, ਜਦੋਂ ਅੰਮ੍ਰਿਤਸਰ 'ਚ  G20 ਸੰਮੇਲਨ ਦੀ ਬੈਠਕ ਰੱਦ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਉਨ੍ਹਾਂ ਅੰਮ੍ਰਿਤਸਰ ਵਿਚ G20 ਬੈਠਕ ਰੱਦ ਹੋਣ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਸਾਹਨੀ ਨੇ ਕਿਹਾ ਕਿ ਜਿਵੇਂ ਹੀ ਮੈਂ ਅਫਵਾਹਾਂ ਸੁਣੀਆਂ ਤਾਂ ਮੈਂ ਐਕਸ਼ਨ 'ਚ ਆ ਗਿਆ। ਵਿਦੇਸ਼ ਮੰਤਰਾਲਾ, ਸਿੱਖਿਆ ਮੰਤਰਾਲਾ, G20 ਸਕੱਤਰੇਤ ਨੂੰ ਬੁਲਾਇਆ। ਕਾਨੂੰਨ ਅਤੇ ਵਿਵਸਥਾ 'ਤੇ ਚਰਚਾ ਹੋਈ ਪਰ ਚੰਗੀ ਭਾਵਨਾ ਕਾਇਮ ਰਹੀ। G20 ਦੀ ਬੈਠਕ ਤੈਅ ਸਮੇਂ ਅਨੁਸਾਰ ਅੰਮ੍ਰਿਤਸਰ 'ਚ ਹੋ ਰਹੀ ਹੈ।

ਇਹ ਵੀ ਪੜ੍ਹੋ-  ਮਨੁੱਖਤਾ ਸ਼ਰਮਸਾਰ! ਕੂੜੇ ਦੇ ਢੇਰ 'ਤੇ ਮਿਲੀ ਨਵਜਨਮੀ ਬੱਚੀ, CCTV ਜ਼ਰੀਏ ਪਰਿਵਾਰ ਦੀ ਭਾਲ ਜਾਰੀ


 


Tanu

Content Editor

Related News