ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਸਲਮਾਨ, ਜਰਮਨੀ ਚਾਂਸਲਰ ਸ਼ੋਲਜ ਜੀ20 ਸੰਮੇਲਨ ''ਚ ਹਿੱਸਾ ਲੈਣ ਲਈ ਭਾਰਤ ਪਹੁੰਚੇ

09/09/2023 11:30:22 AM

ਨਵੀਂ ਦਿੱਲੀ- ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਵਿਸ਼ਵ ਸਿਹਤ ਸੰਗਠਨ (WHO) ਦੇ ਮੁਖੀ ਟੇਡਰੋਸ ਅਡਾਨੋਮ ਘੇਬਰੇਅਸਸ ਦੋ ਦਿਨਾਂ ਜੀ20 ਸ਼ਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਸ਼ਨੀਵਾਰ ਸਵੇਰੇ ਨਵੀਂ ਦਿੱਲੀ ਪਹੁੰਚੇ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿਸ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ-  G-20 ਸਿਖਰ ਸੰਮੇਲਨ ਦਾ ਆਗਾਜ, PM ਮੋਦੀ ਨੇ ਵਿਸ਼ਵ ਨੇਤਾਵਾਂ ਦਾ ਕੀਤਾ ਨਿੱਘਾ ਸਵਾਗਤ

PunjabKesari

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਇਜ ਇਨਾਸੀਓ ਲੂਲਾ ਡਾ ਸਿਲਵਾ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸਮੇਤ ਕਈ ਨੇਤਾ ਸ਼ੁੱਕਰਵਾਰ ਨੂੰ ਹੀ ਸੰਮੇਲਨ ਲਈ ਨਵੀਂ ਦਿੱਲੀ ਪਹੁੰਚ ਗਏ ਸਨ। ਸਾਰੇ ਨੇਤਾਵਾਂ ਦਾ ਹਵਾਈ ਅੱਡੇ 'ਤੇ ਰਿਵਾਇਤੀ ਢੰਗ ਨਾਲ ਸਵਾਗਤ ਕੀਤਾ ਗਿਆ ਅਤੇ ਉਹ ਸ਼ਨੀਵਾਰ ਨੂੰ ਸ਼ਿਖਰ ਸੰਮੇਲਨ ਕੰਪਲੈਕਸ 'ਭਾਰਤ ਮੰਡਪਮ' ਵਿਚ ਇਕੱਠੇ ਹੋਏ ਹਨ।

ਇਹ ਵੀ ਪੜ੍ਹੋ- G20 Summit 2023 : PM Modi ਨੂੰ 2 ਦਿਨ ਨਹੀਂ ਇਕ ਪਲ ਦੀ ਵੀ ਫੁਰਸਤ, ਪੜ੍ਹੋ ਪੂਰੀ ਖ਼ਬਰ

ਦੱਸ ਦੇਈਏ ਕਿ ਜੀ20 ਨੇਤਾ ਦਿੱਲੀ ਵਿਖੇ 9-10 ਸਤੰਬਰ ਨੂੰ ਸਮੂਹ ਦੇ ਸਾਲਾਨਾ ਸ਼ਿਖਰ ਸੰਮੇਲਨ 'ਚ ਮਹੱਤਵਪੂਰਨ ਮੁੱਦਿਆਂ 'ਤੇ ਸਲਾਹ-ਮਸ਼ਵਰਾ ਕਰਨਗੇ। ਭਾਰਤ ਜੀ20 ਦੇ ਮੌਜੂਦਾ ਪ੍ਰਧਾਨ ਦੇ ਰੂਪ ਵਿਚ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਬਾਅਦ ਬ੍ਰਾਜ਼ੀਲ ਇਹ ਜ਼ਿੰਮੇਵਾਰੀ ਸੰਭਾਲੇਗਾ। ਜੀ20 ਵਿਚ ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਬ੍ਰਿਟੇਨ, ਅਮਰੀਕਾ ਅਤੇ ਯੂਰਪੀਅਨ ਯੂਨੀਅਨ (ਈ.ਯੂ) ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News