ਮੀਂਹ ਨਾਲ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕੁੱਲੂ ਪਹੁੰਚੇ ਗਡਕਰੀ, ਹੜ੍ਹ ਪੀੜਤਾਂ ਨੂੰ ਮਿਲੇ

08/01/2023 5:07:30 PM

ਸ਼ਿਮਲਾ- ਕੇਂਦਰੀ ਸੜਕ ਟਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਹਿਮਾਚਲ 'ਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਕੁੱਲੂ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨਾਲ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਅਤੇ ਲੋਕ ਨਿਰਮਾਣ ਮੰਤਰੀ ਵਿਕ੍ਰਮਾਦਿਤਿਆ ਸਿੰਘ ਵੀ ਮੌਜੂਦ ਹਨ।

PunjabKesari

ਗਡਕਰੀ ਨੇ ਮੋਹਲੇਧਾਰ ਮੀਂਹ ਕਾਰਨ ਹੋਈ ਤਬਾਹੀ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਭੁੰਤਰ ਹਵਾਈ ਅੱਡੇ 'ਤੇ ਉਤਰੇ। ਕੁੱਲੂ ਪਹੁੰਚਣ 'ਤੇ ਗਡਕਰੀ ਹੜ੍ਹ ਪ੍ਰਭਾਵਿਤਾਂ ਨੂੰ ਵੀ ਮਿਲੇ। ਉਨ੍ਹਾਂ ਨੇ ਆਪਣਾ ਦਰਦ ਕੇਂਦਰੀ ਮੰਤਰੀ ਦੇ ਸਾਹਮਣੇ ਰੱਖਿਆ। ਗਡਕਰੀ ਨੇ ਭੁੰਤਰ ਪਹੁੰਚਦੇ ਹੀ ਵਾਇਆ ਬਜੌਰਾ ਕੀਰਤਪੁਰ-ਮਨਾਲੀ ਫੋਰਲੇਨ ਨੂੰ ਹੜ੍ਹ ਨਾਲ ਹੋਏ ਨੁਕਸਾਨ ਦਾ ਥਾਂ-ਥਾਂ ਗੱਡੀ ਤੋਂ ਉਤਰ ਕੇ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। 


Tanu

Content Editor

Related News