ਪੈਟਰੋਲ-ਡੀਜ਼ਲ ਵਾਹਨਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਆ ਇਹ ਸੰਕਲਪ
Monday, Apr 01, 2024 - 07:45 PM (IST)
ਨਾਗਪੁਰ (ਭਾਸ਼ਾ)- ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਭਾਰਤ ਨੂੰ ਹਰਿਆ ਭਰਿਆ ਅਰਥਚਾਰਾ ਲਈ ਦੇਸ਼ ਵਿਚ ਹਾਈਬ੍ਰਿਡ ਵਾਹਨਾਂ ’ਤੇ ਜੀ. ਐੱਸ. ਟੀ. ਨੂੰ ਘਟਾਉਣ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਨੂੰ 36 ਕਰੋੜ ਤੋਂ ਵੱਧ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦਾ ਸੰਕਲਪ ਲਿਆ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਭਾਰਤ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਸੰਭਵ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ, "100 ਫ਼ੀਸਦੀ।"
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦੇ ਮਾਮਲੇ 'ਚ ਬੋਲਿਆ ਅਮਰੀਕਾ, ਕਿਸੇ ਨੂੰ ਵੀ ਲਛਮਣ ਰੇਖਾ ਪਾਰ ਨਹੀਂ ਕਰਨੀ ਚਾਹੀਦੀ
ਗਡਕਰੀ ਨੇ ਇਕ ਇੰਟਰਵਿਊ ’ਚ ਕਿਹਾ, “ਇਹ ਮੁਸ਼ਕਲ ਹੈ, ਅਸੰਭਵ ਨਹੀਂ। ਇਹ ਮੇਰਾ ਵਿਚਾਰ ਹੈ।’’ ਉਨ੍ਹਾਂ ਕਿਹਾ ਕਿ ਭਾਰਤ ਈਂਧਣ ਦੀ ਦਰਾਮਦ ’ਤੇ 16 ਲੱਖ ਕਰੋੜ ਰੁਪਏ ਖਰਚ ਕਰਦਾ ਹੈ। ਮੰਤਰੀ ਨੇ ਕਿਹਾ ਕਿ ਇਸ ਪੈਸੇ ਦੀ ਵਰਤੋਂ ਕਿਸਾਨਾਂ ਦੇ ਜੀਵਨ ’ਚ ਸੁਧਾਰ ਲਈ ਕੀਤੀ ਜਾਵੇਗੀ, ਪਿੰਡ ਖੁਸ਼ਹਾਲ ਹੋਣਗੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਗਡਕਰੀ ਨੇ ਇਸ ਅਭਿਲਾਸ਼ੀ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਸਮਾਂ-ਸੀਮਾ ਨਹੀਂ ਦਿੱਤੀ, ਜਿਸ ਨੂੰ ਹਰੀ ਊਰਜਾ ਸਮਰਥਕ ਵੀ ਬਹੁਤ ਮੁਸ਼ਕਲ ਸਮਝਦੇ ਹਨ। ਮੰਤਰੀ ਨੇ ਕਿਹਾ ਕਿ ਹਾਈਬ੍ਰਿਡ ਵਾਹਨਾਂ ’ਤੇ ਜੀ.ਐੱਸ.ਟੀ. ਘਟਾ ਕੇ 5 ਫ਼ੀਸਦੀ ਅਤੇ ਫਲੈਕਸ ਇੰਜਣ ’ਤੇ 12 ਫ਼ੀਸਦੀ ਕਰਨ ਦਾ ਪ੍ਰਸਤਾਵ ਵਿੱਤ ਮੰਤਰਾਲਾ ਨੂੰ ਭੇਜਿਆ ਗਿਆ ਹੈ, ਜੋ ਇਸ ’ਤੇ ਵਿਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੂਰਾ ਵਿਸ਼ਵਾਸ ਹੈ ਕਿ ਦੇਸ਼ ਜੈਵਿਕ ਈਂਧਨ ਦੀ ਵਰਤੋਂ ਨੂੰ ਉਤਸ਼ਾਹਿਤ ਕਰਕੇ ਈਂਧਨ ਦੀ ਦਰਾਮਦ ਨੂੰ ਖ਼ਤਮ ਕਰ ਸਕਦਾ ਹੈ।
ਇਹ ਵੀ ਪੜ੍ਹੋ: ਇਨ੍ਹਾਂ 4 ਪੰਜਾਬੀਆਂ ਦੀ ਭਾਲ 'ਚ ਜੁਟੀ ਕੈਨੇਡੀਅਨ ਪੁਲਸ, ਜਾਣੋ ਕੀ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।