ਈਰਾਨ ਦੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ''ਚ ਹਿੱਸਾ ਲੈਣਗੇ ਗਡਕਰੀ

Tuesday, Jul 30, 2024 - 03:10 AM (IST)

ਈਰਾਨ ਦੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ''ਚ ਹਿੱਸਾ ਲੈਣਗੇ ਗਡਕਰੀ

ਨਵੀਂ ਦਿੱਲੀ : ਕੇਂਦਰੀ ਸੜਕ, ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਮੰਗਲਵਾਰ ਨੂੰ ਈਰਾਨ ਦੇ ਚੁਣੇ ਗਏ ਰਾਸ਼ਟਰਪਤੀ ਮਸੂਦ ਪੇਜ਼ੇਸਕੀਆਨ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਗਡਕਰੀ ਅੱਜ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਵਿਚ ਆਯੋਜਿਤ ਈਰਾਨੀ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।

ਵਰਨਣਯੋਗ ਹੈ ਕਿ ਈਰਾਨ ਦੇ ਸਾਬਕਾ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਅੰਤਿਮ ਸੰਸਕਾਰ ਮੌਕੇ ਮੀਤ ਪ੍ਰਧਾਨ ਜਗਦੀਪ ਧਨਖੜ ਨੇ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਰਾਇਸੀ ਨੇ ਭਾਰਤ ਨੂੰ 10 ਸਾਲਾਂ ਲਈ ਚਾਬਹਾਰ ਬੰਦਰਗਾਹ ਨੂੰ ਚਲਾਉਣ ਦੀ ਆਗਿਆ ਦੇਣ ਲਈ ਦੁਵੱਲੇ ਸਮਝੌਤੇ ਵਿਚ ਇਕ ਮਹੱਤਵਪੂਰਨ ਪਹਿਲ ਕੀਤੀ ਸੀ। ਪਿਛਲੇ ਸਾਲ ਭਾਰਤ ਨੇ ਈਰਾਨ ਦੀ ਬ੍ਰਿਕਸ ਮੈਂਬਰਸ਼ਿਪ ਵਿਚ ਅਹਿਮ ਭੂਮਿਕਾ ਨਿਭਾਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News