ਗਲਵਾਨ ਘਾਟੀ ’ਚ ਜੋ ਕੁਝ ਹੋਇਆ, ਨੂੰ ਦੁਹਰਾਇਆ ਨਹੀਂ ਜਾਣਾ ਚਾਹੀਦਾ : ਜਨਰਲ ਦਿਵੇਦੀ
Wednesday, Jan 15, 2025 - 06:25 PM (IST)
ਪੁਣੇ : ਜ਼ਮੀਨੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਕਿਹਾ ਹੈ ਕਿ ਉੱਤਰੀ ਸਰਹੱਦ ’ਤੇ ਸਥਿਤੀ ਸਥਿਰ ਪਰ ਨਾਜ਼ੁਕ ਬਣੀ ਹੋਈ ਹੈ। ਗਲਵਾਨ ਘਾਟੀ ’ਚ ਜੋ ਕੁਝ ਹੋਇਆ, ਨੂੰ ਦੁਹਰਾਇਆ ਨਹੀਂ ਜਾਣਾ ਚਾਹੀਦਾ। ਇੱਥੇ 77ਵੇਂ ਫੌਜ ਦਿਵਸ ਸਮਾਰੋਹ ’ਚ ਆਪਣੇ ਸੰਬੋਧਨ ਦੌਰਾਨ ਜਨਰਲ ਦਿਵੇਦੀ ਨੇ ਬੁੱਧਵਾਰ ਕਿਹਾ ਕਿ ਭਾਵੇਂ ਇਹ ਯਤਨ ਕੂਟਨੀਤਕ ਹੋਣ ਜਾਂ ਫੌਜੀ, ਸਾਨੂੰ ਸਾਰਿਆਂ ਨੂੰ ਇਸ ਮੁੱਦੇ ’ਤੇ ਇਕਜੁੱਟ ਹੋਣਾ ਚਾਹੀਦਾ ਹੈ ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਵਿੱਖ ’ਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਫੌਜ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਤੇ ਸਮਰੱਥ ਹੈ।
ਇਹ ਵੀ ਪੜ੍ਹੋ - 20 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਕਿਸੇ ਵੇਲੇ ਵੀ ਹੋ ਸਕਦੀ ਹੈ ਛੁੱਟੀ
ਉਨ੍ਹਾਂ ਕਿਹਾ ਕਿ ਕੰਟਰੋਲ ਰੇਖਾ ’ਤੇ ਜੰਗਬੰਦੀ ਬਰਕਰਾਰ ਹੈ ਪਰ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜੰਮੂ-ਕਸ਼ਮੀਰ ਦੇ ਅੰਦਰੂਨੀ ਇਲਾਕਿਆਂ ’ਚ ਸੁਰੱਖਿਆ ਫੋਰਸਾਂ ਦੇ ਲਗਾਤਾਰ ਯਤਨਾਂ ਕਾਰਨ ਉੱਥੇ ਹਿੰਸਾ ’ਚ ਕਮੀ ਆਈ ਹੈ। ਜਨਰਲ ਦਿਵੇਦੀ ਨੇ ਜ਼ੋਰ ਦੇ ਕੇ ਕਿਹਾ ਕਿ ਉੱਤਰੀ ਸਰਹੱਦਾਂ ’ਤੇ ਆਧੁਨਿਕ ਉਪਕਰਣਾਂ ਤੇ ਅਹਿਮ ਬੁਨਿਆਦੀ ਢਾਂਚਿਆਂ ਦੇ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪੂਰਬੀ ਲੱਦਾਖ ’ਚ ਭਾਰਤ ਤੇ ਚੀਨ ਵਿਚਾਲੇ ਫੌਜੀ ਟਕਰਾਅ ਮਈ 2020 ਚ ਸ਼ੁਰੂ ਹੋਇਆ ਸੀ। ਉਸੇ ਸਾਲ ਜੂਨ ’ਚ ਗਲਵਾਨ ਘਾਟੀ ’ਚ ਹਿੰਸਕ ਝੜਪ ਹੋਈ ਸੀ। ਇਸ ਕਾਰਨ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਸਬੰਧ ਤਣਾਅਪੂਰਨ ਹੋ ਗਏ ਸਨ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8