ਜੰਮੂ-ਕਸ਼ਮੀਰ : ਗੰਦੇਰਬਲ ''ਚ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਬਰਾਮਦ

Monday, Oct 14, 2019 - 03:14 PM (IST)

ਜੰਮੂ-ਕਸ਼ਮੀਰ : ਗੰਦੇਰਬਲ ''ਚ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਬਰਾਮਦ

ਸ਼੍ਰੀਨਗਰ— ਜੰੰਮੂ-ਕਸ਼ਮੀਰ ਦੇ ਗੰਦੇਰਬਲ ਜ਼ਿਲੇ 'ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਫੋਰਸਾਂ ਨੇ ਗੰਦੇਰਬਲ ਜ਼ਿਲੇ ਤੋਂ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਕੋਲੋਂ 2 ਏ. ਕੇ-47, 4 ਮੈਗਜ਼ੀਨ ਅਤੇ 4 ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਦੋਹਾਂ ਅੱਤਵਾਦੀ ਜੰਮੂ ਦੇ ਰਾਜੌਰੀ ਖੇਤਰ ਤੋਂ ਹਨ।


author

Tanu

Content Editor

Related News