ਮਹਾਰਾਸ਼ਟਰ ’ਚ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 8 ਗ੍ਰਿਫ਼ਤਾਰ

Monday, Dec 19, 2022 - 01:44 PM (IST)

ਮਹਾਰਾਸ਼ਟਰ ’ਚ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 8 ਗ੍ਰਿਫ਼ਤਾਰ

ਪਾਲਘਰ (ਭਾਸ਼ਾ)- ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਦੇ ਇੱਕ ਪਿੰਡ ਵਿੱਚ 8 ਵਿਅਕਤੀਆਂ ਵੱਲੋਂ ਇਕ ਨਾਬਾਲਗ ਕੁੜੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਪੁਲਸ ਨੇ ਇਸ ਘਟਨਾ ’ਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਅਧਿਕਾਰੀ ਨੇ ਐਤਵਾਰ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। 

ਪੀੜਤਾ ਦੀ ਉਮਰ 16 ਸਾਲ ਦੇ ਕਰੀਬ ਹੈ। ਆਪਣੀ ਸ਼ਿਕਾਇਤ ਵਿੱਚ ਪੀੜਤਾ ਨੇ ਕਿਹਾ ਕਿ ਮੁਲਜ਼ਮਾਂ ਨੇ 16 ਦਸੰਬਰ ਨੂੰ ਰਾਤ 8 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਐਤਵਾਰ ਸਵੇਰੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।


author

DIsha

Content Editor

Related News