ਗੁਰੂਗ੍ਰਾਮ : 10ਵੀਂ ਦੀ ਵਿਦਿਆਰਥਣ ਨਾਲ 5 ਲੋਕਾਂ ਨੇ ਕੀਤਾ ਗੈਂਗਰੇਪ, 2 ਗ੍ਰਿਫ਼ਤਾਰ

Tuesday, Nov 01, 2022 - 10:30 AM (IST)

ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਗੁਰੂਗ੍ਰਾਮ 'ਚ 10ਵੀਂ ਜਮਾਤ ਦੀ ਇਕ ਵਿਦਿਆਰਥਣ ਨੂੰ ਉਸ ਦੇ ਦੋਸਤਾਂ ਸਮੇਤ 5 ਨੌਜਵਾਨਾਂ ਨੇ ਇੱਥੇ ਇਕ ਹੋਟਲ 'ਚ ਲਿਜਾ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ। ਇਹ ਜਾਣਕਾਰੀ ਪੁਲਸ ਨੇ ਸੋਮਵਾਰ ਨੂੰ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਦੀ ਘਟਨਾ ਦੇ 5 ਦੋਸ਼ੀਆਂ 'ਚੋਂ 2 ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 14 ਸਾਲਾ ਪੀੜਤਾ ਦੀ ਮਾਂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਸ਼ਨੀਵਾਰ ਦੁਪਹਿਰ ਕਰੀਬ 12.30 ਵਜੇ ਉਸ ਦੀ ਧੀ ਘਰੋਂ ਨਿਕਲੀ ਸੀ। ਪੀੜਤਾ ਦੀ ਮਾਂ ਨੇ ਕਿਹਾ ਕਿ ਉਸ ਨੇ ਸੋਚਿਆ ਕਿ ਸ਼ਾਇਦ ਉਸ ਦੀ ਧੀ ਕੋਲ ਦੀ ਪਾਰਕ 'ਚ ਟਹਿਲਣ ਗਈ ਹੋਵੇਗੀ। ਪੀੜਤਾ ਦੀ ਮਾਂ ਨੇ ਪੁਲਸ ਸ਼ਿਕਾਇਤ 'ਚ ਕਿਹਾ,''ਜਦੋਂ ਉਹ ਕਾਫ਼ੀ ਦੇਰ ਤੱਕ ਨਹੀਂ ਪਰਤੀ ਤਾਂ ਅਸੀਂ ਉਸ ਦੀ ਭਾਲ ਸ਼ੁਰੂ ਕੀਤੀ ਪਰ ਉਸ ਦਾ ਪਤਾ ਨਹੀਂ ਲੱਗ ਸਕਿਆ। ਐਤਵਾਰ ਸਵੇਰੇ ਕਰੀਬ 10 ਵਜੇ ਮੇਰੀ ਧੀ ਘਰ ਕੋਲ ਮਿਲੀ।''

ਇਹ ਵੀ ਪੜ੍ਹੋ : ਪੱਥਰ ਦਿਲ ਮਾਪਿਆਂ ਨੇ ਝਾੜੀਆਂ 'ਚ ਸੁੱਟਿਆ ਨਵਜਨਮਿਆ ਬੱਚਾ, ਅੱਗੇ ਜੋ ਹੋਇਆ ਜਾਣ ਕੰਬ ਜਾਵੇਗੀ ਰੂਹ

ਪੁਲਸ ਨੇ ਕਿਹਾ ਕਿ ਇਹ ਪੁੱਛੇ ਜਾਣ 'ਤੇ ਕਿ ਉਹ ਪੂਰੀ ਰਾਤ ਕਿੱਥੇ ਸੀ, ਕੁੜੀ ਨੇ ਆਪਣੀ ਮਾਂ ਨੂੰ ਕਿਹਾ ਕਿ ਉਸ ਨੂੰ ਉਸ ਦੇ 2 ਦੋਸਤ ਇਕ ਬਾਈਕ 'ਤੇ ਇਕ ਹੋਟਲ ਲੈ ਗਏ, ਜਿੱਥੇ 2 ਨੌਜਵਾਨਾਂ ਅਤੇ ਤਿੰਨ ਹੋਰ ਲੋਕਾਂ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਕਿਹਾ ਕਿ ਦੋਸ਼ੀਆਂ ਨੇ ਉਸ ਨੂੰ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਸ਼ਿਕਾਇਤ ਦੇ ਆਧਾਰ 'ਤੇ ਆਈ.ਪੀ.ਸੀ. ਦੀ ਧਾਰਾ 376-ਡੀ (ਸਮੂਹਿਕ ਜਬਰ ਜ਼ਿਨਾਹ), 506 (ਅਪਰਾਧਕ ਧਮਕੀ) ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ) ਦੇ ਅਧੀਨ ਇਕ ਐੱਫ.ਆਈ.ਆਰ. ਦਰਜ ਕੀਤੀ ਗਈ। ਪੁਲਸ ਨੇ ਕਿਹਾ ਕਿ ਕੁੜੀ ਦੀ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਬਰ ਜ਼ਿਨਾਹ ਦੀ ਪੁਸ਼ਟੀ ਕੀਤੀ। ਡੀ.ਸੀ.ਪੀ. (ਪੱਛਮੀ) ਦੀਪਕ ਸਹਾਰਨ ਨੇ ਕਿਹਾ ਕਿ ਸੋਮਵਾਰ ਸ਼ਾਮ ਨੂੰ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਜਦੋਂ ਕਿ ਹੋਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News