ਮੇਲੇ ਦੇਖਣ ਜਾ ਰਹੀ ਆਦਿਵਾਸੀ ਕੁੜੀ ਨਾਲ ਸਮੂਹਿਕ ਬਲਾਤਕਾਰ, ਛੇ ਗ੍ਰਿਫ਼ਤਾਰ

Wednesday, Aug 21, 2024 - 10:21 AM (IST)

ਰਾਏਗੜ੍ਹ - ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ਦੀ ਪੁਲਸ ਨੇ ਰੱਖੜੀ ਵਾਲੇ ਦਿਨ 27 ਸਾਲਾ ਆਦਿਵਾਸੀ ਕੁੜੀ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਏਗੜ੍ਹ ਦੇ ਪੁਸੌਰ ਥਾਣਾ ਖੇਤਰ 'ਚ ਇਕ ਆਦਿਵਾਸੀ ਲੜਕੀ ਨਾਲ ਸਮੂਹਿਕ ਬਲਾਤਕਾਰ ਦੇ ਦੋਸ਼ 'ਚ ਰਾਹੁਲ ਚੌਹਾਨ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'

ਉਸ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਮੁਤਾਬਕ ਜ਼ਿਲ੍ਹਾ ਹੈੱਡਕੁਆਰਟਰ ਤੋਂ 20 ਕਿਲੋਮੀਟਰ ਦੂਰ ਪੁਸੌਰ ਥਾਣਾ ਖੇਤਰ 'ਚ ਸੋਮਵਾਰ ਨੂੰ ਜਦੋਂ ਪੀੜਤਾ ਰੱਖੜੀ ਦਾ ਤਿਉਹਾਰ ਮਨਾ ਕੇ ਪਿੰਡ 'ਚ ਲੱਗੇ ਮੇਲੇ 'ਚ ਜਾਣ ਲਈ ਨਿਕਲੀ ਸੀ ਤਾਂ ਮੁਲਜ਼ਮਾਂ ਨੇ ਰਾਸਤੇ ਵਿਚ ਉਸ ਨੂੰ ਰੋਕ ਲਿਆ ਅਤੇ ਛੱਪੜ ਦੇ ਕੰਢੇ ਲੈ ਗਏ। ਸ਼ਿਕਾਇਤ ਮੁਤਾਬਕ ਮੁਲਜ਼ਮਾਂ ਨੇ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਪੀੜਤਾ ਥਾਣੇ ਪਹੁੰਚੀ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਰਾਹੁਲ ਚੌਹਾਨ ਸਮੇਤ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ

ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਸ ਘਟਨਾ ਦੇ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 70 (1) (ਗੈਂਗ ਰੇਪ) ਅਤੇ 351 (2) (ਧਮਕਾ ਕੇ ਕਿਸੇ ਵਿਅਕਤੀ ਦੀ ਇੱਜ਼ਤ ਨੂੰ ਠੇਸ ਪਹੁੰਚਾਉਣਾ) ਦੇ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਬਘੇਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਰਾਏਗੜ੍ਹ ਦੇ ਪੁਸੌਰ ਬਲਾਕ ਵਿੱਚ ਵਾਪਰੀ ਸਮੂਹਿਕ ਬਲਾਤਕਾਰ ਦੀ ਇਹ ਘਟਨਾ ਬਹੁਤ ਗੰਭੀਰ ਹੈ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਨੂੰ ਸਜ਼ਾ ਮਿਲਣ ਤੱਕ ਸੁਰੱਖਿਆ ਦਿੱਤੀ ਜਾਵੇ। (ਪੀੜਤ) ਨੂੰ ਡਾਕਟਰੀ ਇਲਾਜ ਸਮੇਤ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇ।''

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News