ਗੰਗਾ ਐਕਸਪ੍ਰੈੱਸਵੇਅ ''ਤੇ ਪਲਟੀ ਕਾਰ, 2 ਔਰਤਾਂ ਸਣੇ ਤਿੰਨ ਦੀ ਮੌਤ
Wednesday, Aug 19, 2026 - 04:00 PM (IST)
ਬਦਾਯੂੰ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਵਜ਼ੀਰਗੰਜ ਖੇਤਰ 'ਚ ਗੰਗਾ ਐਕਸਪ੍ਰੈੱਸ ਵੇਅ 'ਤੇ ਬੁੱਧਵਾਰ ਤੜਕੇ ਨੇਪਾਲ ਤੋਂ ਚੰਡੀਗੜ੍ਹ ਆ ਰਹੀ ਇਕ ਕਾਰ ਦੇ ਬੇਕਾਬੂ ਹੋ ਕੇ ਪਲਟਣ ਨਾਲ 2 ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕਰੀਬ 3 ਵਜੇ ਗੰਗਾ ਐਕਸਪ੍ਰੈੱਸਵੇਅ ਦੇ ਚੈਨਲ ਨੰਬਰ 175 ਕੋਲ ਇਹ ਹਾਦਸਾ ਹੋਇਆ। ਉਨ੍ਹਾਂ ਦੱਸਿਆ ਕਿ ਨੇਪਾਲ ਦੇ ਵੱਖ-ਵੱਖ ਖੇਤਰਾਂ ਦੇ 8 ਲੋਕ ਟੈਕਸੀ ਰਾਹੀਂ ਰੂਪਈਡੀਹਾ ਤੋਂ ਚੰਡੀਗੜ੍ਹ ਆ ਰਹੇ ਸਨ ਪਰ ਉਦੋਂ ਅਚਾਨਕ ਸੜਕ 'ਤੇ ਕੁੱਤਾ ਆਉਣ ਕਾਰਨ ਡਰਾਈਵਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਵਾਹਨ ਬੇਕਾਬੂ ਹੋ ਕੇ ਪਲਟ ਗਿਆ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਨੇਪਾਲ ਦੀ ਦੀਪਨਾ ਖਾਰੀ (32) ਅਤੇ ਵਿਪਨਾ ਸੁਨਮਗਰ (32) ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ 22 ਸਾਲਾ ਇਕ ਅਣਪਛਾਤੇ ਨੌਜਵਾਨ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ 'ਚ ਕਾਰ ਡਰਾਈਵਰ ਦੀਪਕ ਓਲੀ (28), ਪੁਸ਼ਪਾ (40), ਗਿਆਨ ਬਹਾਦਰ ਮੱਲ (22), ਯਾਦਵ ਪੋਡੇਲ (22), 2 ਸਾਲਾ ਵਿਨੋਦ ਅਤੇ 10 ਸਾਲਾ ਸਿਮੋਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ ਅਤੇ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
