ਹਿਮਾਚਲ ''ਚ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਨਾਹ, 3 ਗ੍ਰਿਫਤਾਰ

06/28/2018 2:15:52 AM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮਨਾਲੀ ਸ਼ਹਿਰ ਵਿਖੇ 5 ਨੌਜਵਾਨਾਂ ਨੇ 12ਵੀਂ ਜਮਾਤ ਦੀ ਇਕ ਵਿਦਿਆਰਥਣ ਨਾਲ 3 ਦਿਨ ਤਕ ਕਥਿਤ ਤੌਰ 'ਤੇ ਸਮੂਹਿਕ ਜਬਰ-ਜ਼ਨਾਹ ਕੀਤਾ। ਪੁਲਸ ਨੇ ਬੁੱਧਵਾਰ ਦੱਸਿਆ ਕਿ 17 ਜੂਨ ਨੂੰ 12ਵੀਂ ਜਮਾਤ ਦੀਆਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲੀ ਸੀ। ਇਨ੍ਹਾਂ ਦੋਹਾਂ ਕੁੜੀਆਂ ਨੂੰ 20 ਜੂਨ ਨੂੰ ਬਰਾਮਦ ਕਰ ਲਿਆ ਗਿਆ। ਸ਼ੁਰੂ 'ਚ ਉਨ੍ਹਾਂ ਜਬਰ-ਜ਼ਨਾਹ ਦੀ ਕੋਈ ਸ਼ਿਕਾਇਤ ਨਹੀਂ ਕੀਤੀ ਪਰ ਪੁੱਛਗਿੱਛ ਦੌਰਾਨ ਇਕ ਕੁੜੀ ਨੇ ਦੱਸਿਆ ਕਿ ਪੰਜਾਬ ਦੇ 3 ਨੌਜਵਾਨਾਂ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਬਾਅਦ 'ਚ 2 ਸਥਾਨਕ ਨੌਜਵਾਨਾਂ ਨੇ ਵੀ ਉਸ ਨਾਲ ਜਬਰ-ਜ਼ਨਾਹ ਕੀਤਾ।
ਇਹ ਘਟਨਾ 17 ਤੋਂ 20 ਜੂਨ ਦੇ ਦਰਮਿਆਨ ਵਾਪਰੀ। ਪੁਲਸ ਨੇ ਬਠਿੰਡਾ ਦੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ 2 ਸਥਾਨਕ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।