ਘਰ ''ਚ ਜ਼ਬਰਦਸਤੀ ਦਾਖਲ ਹੋ ਕੇ ਇਕੱਲੀ ਮਹਿਲਾ ਨਾਲ ਕੀਤਾ ਗੈਂਗਰੇਪ
Thursday, Jan 18, 2018 - 03:27 PM (IST)

ਫਤੇਹਾਬਾਦ — ਔਰਤਾਂ ਨਾਲ ਹੋ ਰਹੇ ਅੱਤਿਆਚਾਰ ਅਤੇ ਗੈਂਗਰੇਪ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਜੀਂਦ, ਫਰੀਦਾਬਾਦ, ਪਾਣੀਪਤ, ਪਿੰਜੌਰ, ਹਿਸਾਰ ਤੋਂ ਬਾਅਦ ਹੁਣ ਹਰਿਆਣੇ ਦੇ ਫਤੇਹਾਬਾਦ ਜ਼ਿਲੇ 'ਚ ਇਕ ਮਹਿਲਾ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ 'ਚ 2 ਲੜਕਿਆਂ ਨੇ 20 ਸਾਲ ਦੀ ਮਹਿਲਾ ਦੇ ਘਰ ਦਾਖਲ ਹੋ ਕੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਪੁਲਸ ਨੇ 2 ਲੜਕਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਟੀਮ ਗਠਿਤ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਮਹਿਲਾ ਦਾ ਪਰਿਵਾਰ ਉਸਦੇ ਨਾਨਾ ਦੀ ਰਸਮ ਪਗੜੀ ਲਈ ਗਿਆ ਹੋਇਆ ਸੀ, ਉਹ ਘਰ ਇਕੱਲੀ ਸੀ। ਇਸ ਦੌਰਾਨ ਪਿੰਡ ਦੇ ਹੀ ਦੋ ਲੜਕਿਆਂ ਨੇ ਜਬਰਦਸਤੀ ਘਰ ਦਾਖਲ ਹੋ ਕੇ ਮਹਿਲਾ ਨੂੰ ਡਰਾ-ਧਮਕਾ ਕੇ ਵਾਰੀ-ਵਾਰੀ ਉਸ ਨਾਲ ਬਲਾਤਕਾਰ ਕੀਤਾ। ਲੜਕਿਆਂ ਨੇ ਮਹਿਲਾ ਨੂੰ ਇਸ ਬਾਰੇ ਕਿਸੇ ਨੂੰ ਦੱਸਣ 'ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਅਤੇ ਫਰਾਰ ਹੋ ਗਏ।
ਇਸ ਘਟਨਾ ਤੋਂ ਬਾਅਦ ਡਰੀ ਹੋਈ ਮਹਿਲਾ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਹੈ। ਪੁਲਸ ਨੇ ਦੋਸ਼ੀਆਂ 'ਤੇ ਆਈ.ਪੀ.ਸੀ. ਦੀ ਧਾਰਾ 376ਡੀ, 450,506ਕੇ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਸਰੇ ਪਾਸੇ ਮਹਿਲਾ ਥਾਣਾ ਸੁਪਰਡੰਟ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।