10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਵਾਲੇ ਨੌਜਵਾਨ ਨੂੰ UP ਪੁਲਸ ਨੇ ਮਾਰੀ ਗੋਲੀ
Saturday, Apr 03, 2021 - 08:37 PM (IST)
ਮੇਰਠ - ਪੱਛਮੀ ਯੂ.ਪੀ. ਦੇ ਮੇਰਠ ਵਿੱਚ ਸਰਧਾਨਾ ਗੈਂਗਰੇਪ ਦੇ ਮੁੱਖ ਦੋਸ਼ੀ ਨੇ ਕੋਰਟ ਵਿੱਚ ਪੇਸ਼ੀ ਲਈ ਲੈ ਜਾਣ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਦੋਸ਼ੀ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ। ਦੱਸ ਦਈਏ ਕਿ ਪੀਡ਼ਤ ਵਿਦਿਆਰਥਣ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ।
ਦਰਅਸਲ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ ਵਿੱਚ ਮੇਰਠ ਦੀ ਸਰਧਾਨਾ ਥਾਣਾ ਪੁਲਸ ਦੋਨਾਂ ਦੋਸ਼ੀਆਂ ਲਖਨ ਅਤੇ ਵਿਕਾਸ ਨੂੰ ਅੱਜ ਕੋਰਟ ਵਿੱਚ ਪੇਸ਼ ਕਰਣ ਲਈ ਲੈ ਜਾ ਰਹੀ ਸੀ, ਉਸੇ ਦੌਰਾਨ ਲਖਨ ਨੇ ਇੱਕ ਪੁਲਸ ਮੁਲਾਜ਼ਮ ਦੀ ਬੰਦੂਕ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਪੁਲਸ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੇਰਠ ਪੁਲਸ ਦੀ ਨਿਗਰਾਨੀ ਵਿਭਾਗ ਅਤੇ ਸਰਧਾਨਾ ਪੁਲਸ ਸਟੇਸ਼ਨ ਦੇ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਨੂੰ ਕੋਰਟ ਲੈ ਜਾਣ ਦੇ ਕੰਮ ਵਿੱਚ ਸ਼ਾਮਲ ਸੀ। ਮੁਕਾਬਲੇ ਦੌਰਾਨ ਲਖਨ ਨੇ ਪੁਲਸ 'ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਸ ਨੇ ਵੀ ਗੋਲੀ ਚਲਾਈ। ਦੋਸ਼ੀ ਲਖਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਫੜ੍ਹ ਲਿਆ ਗਿਆ। ਉਸਦੇ ਪੈਰੇ ਵਿੱਚ ਪੁਲਸ ਦੀ ਗੋਲੀ ਲੱਗੀ ਹੈ। ਜ਼ਖ਼ਮੀ ਦੋਸ਼ੀ ਲਖਨ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਚੱਲ ਰਿਹਾ ਹੈ।
ਦੱਸ ਦਈਏ ਕਿ ਬੀਤੇ ਵੀਰਵਾਰ ਨੂੰ ਚਾਰ ਲੋਕਾਂ ਵੱਲੋਂ 10ਵੀਂ ਦੀ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਚਾਰ ਲੋਕਾਂ ਨੇ ਗੈਂਗਰੇਪ ਕੀਤਾ ਸੀ। ਪੁਲਸ ਨੇ ਗੈਂਗਰੇਪ ਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਦੋ ਹੋਰ ਅਜੇ ਵੀ ਫ਼ਰਾਰ ਹਨ। ਉਥੇ ਹੀ ਪੀਡ਼ਤ ਵਿਦਿਆਰਥਣ ਦੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਪੀਡ਼ਤ ਦੇ ਰਿਸ਼ਤੇਦਾਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਸ ਨੂੰ ਜ਼ਿਹਰੀਲੇ ਪਦਾਰਥ ਖਾਣ ਲਈ ਮਜ਼ਬੂਰ ਕੀਤਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ।
ਮੇਰਠ ਪੁਲਸ ਨੇ ਬਲਾਤਕਾਰ ਅਤੇ ਹੋਰ ਦੋਸ਼ਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ ਪਰ ਕੁੜੀ ਦੇ ਘਰੋਂ ਇੱਕ ਸੁਸਾਈਡ ਨੋਟ ਬਰਾਮਦ ਹੋਣ ਦੀ ਵੀ ਪੁਸ਼ਟੀ ਕੀਤੀ ਹੈ। ਪੁਲਸ ਨੇ ਕਿਹਾ ਦੀ ਸਾਰੇ ਐਂਗਲ ਤੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।