ਗੈਂਗਸਟਰ ਬੱਲੂ ਪਹਿਲਵਾਨ ਦਾ ਸ਼ਰੇਆਮ ਹੋਇਆ ਕਤਲ, ਮੋਟਰਸਾਈਕਲ ਰੋਕ ਕੇ ਮਾਰੀਆਂ 20 ਗੋਲ਼ੀਆਂ

Thursday, Feb 01, 2024 - 05:38 AM (IST)

ਗੈਂਗਸਟਰ ਬੱਲੂ ਪਹਿਲਵਾਨ ਦਾ ਸ਼ਰੇਆਮ ਹੋਇਆ ਕਤਲ, ਮੋਟਰਸਾਈਕਲ ਰੋਕ ਕੇ ਮਾਰੀਆਂ 20 ਗੋਲ਼ੀਆਂ

ਫਰੀਦਾਬਾਦ (ਭਾਸ਼ਾ): ਦਿੱਲੀ ਦੇ ਗੈਂਗਸਟਰ ਬੱਲੂ ਪਹਿਲਵਾਨ ਦੀ ਕਾਰ 'ਚ ਆਏ ਹਥਿਆਰਬੰਦ ਬਦਮਾਸ਼ਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਜਦੋਂ ਬੱਲੂ ਜਿੰਮ ਤੋਂ ਵਾਪਸ ਆ ਰਿਹਾ ਸੀ ਤਾਂ ਬਦਮਾਸ਼ਾਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਉਸ ਨੂੰ 20 ਗੋਲ਼ੀਆਂ ਮਾਰ ਦਿੱਤੀਆਂ। ਪੁਲਸ ਨੇ ਦੱਸਿਆ ਕਿ ਇਹ ਗੈਂਗ ਵਾਰ ਦਾ ਮਾਮਲਾ ਜਾਪਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਹੇਮੰਤ ਸੋਰੇਨ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 1 ਫ਼ਰਵਰੀ ਨੂੰ ਸਵੇਰੇ 10.30 ਵਜੇ ਹੋਵੇਗੀ ਸੁਣਵਾਈ

ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾਵਰ ਕਰੀਬ 'ਦੋ ਮਿੰਟ' ਤਕ ਗੈਂਗਸਟਰ 'ਤੇ ਗੋਲ਼ੀਬਾਰੀ ਕਰਦੇ ਰਹੇ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਕਰੀਬ 6.30 ਵਜੇ ਫਰੀਦਾਬਾਦ ਸੈਕਟਰ 11 'ਚ ਵਾਪਰੀ। ਪੁਲਸ ਮੁਤਾਬਕ ਬੱਲੂ ਇਲਾਕੇ 'ਚ YMCA ਯੂਨੀਵਰਸਿਟੀ ਨੇੜੇ ਆਪਣੇ ਕਿਸੇ ਰਿਸ਼ਤੇਦਾਰ ਕੋਲ ਰਹਿ ਰਿਹਾ ਸੀ। ਬੱਲੂ ਪਹਿਲਵਾਨ ਖ਼ਿਲਾਫ਼ ਕਤਲ ਸਮੇਤ ਕਈ ਮਾਮਲੇ ਦਰਜ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਕਮਿਸ਼ਨਰ ਰਾਕੇਸ਼ ਆਰੀਆ, ਪੁਲਸ ਡਿਪਟੀ ਕਮਿਸ਼ਨਰ ਰਾਜੇਸ਼ ਦੁੱਗਲ, ਸਹਾਇਕ ਪੁਲਸ ਕਮਿਸ਼ਨਰ (ਅਪਰਾਧ) ਅਮਨ ਯਾਦਵ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤ ਇਕੱਠੇ ਕਰ ਲਏ ਹਨ। 

ਇਹ ਖ਼ਬਰ ਵੀ ਪੜ੍ਹੋ - ਮੈਕਸੀਕੋ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਤੇ ਟਰੱਕ ਦੀ ਟੱਕਰ 'ਚ 19 ਲੋਕਾਂ ਦੀ ਮੌਤ

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਕਤਲ ਦੋ ਗਰੁੱਪਾਂ ਵਿਚਾਲੇ ਚੱਲ ਰਹੀ ਗੈਂਗ ਵਾਰ ਦਾ ਹਿੱਸਾ ਸੀ। ਪੁਲਸ ਨੇ ਦੱਸਿਆ ਕਿ ਗੈਂਗਸਟਰ ਦੀ ਪਤਨੀ ਰੱਜੋ ਦੇਵੀ ਦੀ ਸ਼ਿਕਾਇਤ 'ਤੇ ਬੁੱਧਵਾਰ ਨੂੰ ਸੈਕਟਰ 8 ਪੁਲਸ ਸਟੇਸ਼ਨ 'ਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 (ਕਤਲ), 34 (ਸਾਂਝਾ ਇਰਾਦਾ) ਅਤੇ ਆਰਮਜ਼ ਐਕਟ ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਫਰੀਦਾਬਾਦ ਪੁਲਸ ਦੇ ਬੁਲਾਰੇ ਸੂਬਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News