ਵੱਡੀ ਖ਼ਬਰ : ਗੈਂਗਸਟਰ ਨੇ ਜੇਲ੍ਹ ''ਚ ਕੀਤੀ ਖੁਦਕੁਸ਼ੀ, ਚਾਰਦ ਨਾਲ ਲਟਕੀ ਮਿਲੀ ਲਾਸ਼

Saturday, Aug 16, 2025 - 12:51 PM (IST)

ਵੱਡੀ ਖ਼ਬਰ : ਗੈਂਗਸਟਰ ਨੇ ਜੇਲ੍ਹ ''ਚ ਕੀਤੀ ਖੁਦਕੁਸ਼ੀ, ਚਾਰਦ ਨਾਲ ਲਟਕੀ ਮਿਲੀ ਲਾਸ਼

ਨੈਸ਼ਨਲ ਡੈਸਕ : ਦਿੱਲੀ ਦੀ ਤਿਹਾੜ ਜੇਲ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਲ੍ਹ 'ਚ ਇਕ ਖਤਰਨਾਕ ਗੈਂਗਸਟਰ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਸਲਮਾਨ ਤਿਆਗੀ ਨੇ ਜੇਲ੍ਹ ਨੰਬਰ 15 'ਚ ਚਾਦਰ ਦਾ ਫਾਹਾ ਬਣਾ ਕੇ ਖੁਦਕੁਸ਼ੀ ਕਰ ਕੀਤੀ ਹੈ। ਜ਼ਿਕਰਯੋਗ ਹੈ ਕਿ ਸਲਮਾਨ ਤਿਆਗੀ ਮਕੋਕਾ ਮਾਮਲੇ 'ਚ ਦੋਸ਼ੀ ਕਰਾਰ ਹੋਇਆ ਸੀ। ਉਸਦੇ ਖ਼ਿਲਾਫ਼ ਪਹਿਲਾਂ ਹੀ ਫਿਰੌਤੀ ਤੇ ਆਰਮਜ਼ ਐਕਟ ਤਹਿਤ ਕਈ ਮਾਮਲੇ ਦਰਜ ਸਨ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Shubam Kumar

Content Editor

Related News