ਗੈਂਗਸਟਰ ਨਾਲ ਮੁਕਾਬਲੇ ''ਚ ਜ਼ਖ਼ਮੀ ਹੋਏ ਪੁਲਸ ਅਧਿਕਾਰੀ ਦੀ ਇਲਾਜ ਦੌਰਾਨ ਮੌਤ

04/03/2024 11:04:32 AM

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਠੁਆ 'ਚ ਗਵਰਨਮੈਂਟ ਮੈਡੀਕਲ ਕਾਲਜ (ਜੀ.ਐੱਮ.ਸੀ.) ਹਸਪਤਾਲ ਨੇੜੇ ਪੁਲਸ ਨਾਲ ਮੁਕਾਬਲੇ 'ਚ ਇਕ ਗੈਂਗਸਟਰ ਮਾਰਿਆ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ ਮੁਕਾਬਲੇ ਦੌਰਾਨ ਜ਼ਖ਼ਮੀ ਪ੍ਰੋਬੇਸ਼ਨਰੀ ਸਬ-ਇੰਸਪੈਕਟਰ ਦੀਪਕ ਸ਼ਰਮਾ ਨੇ ਬੁੱਧਵਾਰ ਨੂੰ ਇਲਾਜ ਦੌਰਾਮ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ਰਮਾ ਦੇ ਸਿਰ 'ਤੇ ਸੱਟ ਲੱਗੀ ਸੀ ਅਤੇ ਇਸ ਮੁਕਾਬਲੇ ਦੌਰਾਨ ਇਕ ਹੋਰ ਪੁਲਸ ਅਧਿਕਾਰੀ ਵੀ ਜ਼ਖ਼ਮੀ ਹੋਇਆ ਹੈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅਧਿਕਾਰੀਆਂ ਦੀ ਇਕ ਟੀਮ ਨੇ ਗੈਂਗਸਟਰ ਵਾਸੂਦੇਵ ਦਾ ਪਿੱਛਾ ਕੀਤਾ, ਜਿਸ ਤੋਂ ਬਾਅਦ ਮੰਗਲਵਾਰ ਰਾਤ ਕਰੀਬ 10.30 ਵਜੇ ਜੀ.ਐੱਮ.ਸੀ. ਨੇੜੇ ਮੁਕਾਬਲਾ ਸ਼ੁਰੂ ਹੋ ਗਿਆ।

PunjabKesari

ਵਾਸੂਦੇਵ, ਰਾਮਗੜ੍ਹ ਥਾਣੇ 'ਚ ਦਰਜ ਕਤਲ ਦੇ ਇਕ ਮਾਮਲੇ 'ਚ ਮੁੱਖ ਦੋਸ਼ੀ ਸੀ। ਬੁਲਾਰੇ ਨੇ ਦੱਸਿਆ ਕਿ ਵਾਸੂਦੇਵ ਮੁਕਾਬਲੇ 'ਚ ਮਾਰਿਆ ਗਿਆ, ਜਦੋਂ ਕਿ ਉਸ ਦਾ ਇਕ ਸਾਥੀ ਜ਼ਖ਼ਮੀ ਹੋ ਗਿਆ। ਬੁਲਾਰੇ ਅਨੁਸਾਰ ਦੀਪਕ ਸ਼ਰਮਾ ਦੇ ਸਿਰ 'ਤੇ ਸੱਟ ਲੱਗੀ, ਜਦੋਂ ਕਿ ਪੁਲਸ ਦੇ ਵਿਸ਼ੇਸ਼ ਅਧਿਕਾਰੀ ਅਨੁਲ ਕੁਮਾਰ (40) ਨੂੰ ਵੀ ਸੱਟਾਂ ਲੱਗੀਆਂ। ਬੁਲਾਰੇ ਨੇ ਦੱਸਿਆ ਕਿ ਸ਼ਰਮਾ ਨੂੰ ਸ਼ੁਰੂਆਤ 'ਚ ਕਠੁਆ ਦੇ ਜੀ.ਐੱਮ.ਸੀ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ 'ਚ ਪਠਾਨਕੋਟ ਦੇ ਅਮਨਦੀਪ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼ਰਮਾ ਨੇ ਬੁੱਧਵਾਰ ਨੂੰ ਇਲਾਜ ਦੌਰਾਨ ਦਮ ਤੋੜ ਦਿੱਤਾ। ਉਨ੍ਹਾਂ ਦੀ ਮ੍ਰਿਤਕ ਦੇ ਨੂੰ ਕਠੁਆ ਦੇ ਜੀ.ਐੱਮ.ਸੀ. ਹਸਪਤਾਲ ਲਿਜਾਇਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


DIsha

Content Editor

Related News