ਗੈਂਗਸਟਰ ਲਾਰੈਂਸ ਦਾ ਰਿਮਾਂਡ ਖ਼ਤਮ, ਅੱਜ ਹੋਵੇਗੀ ਕੋਰਟ 'ਚ ਪੇਸ਼ੀ

Tuesday, Jun 14, 2022 - 11:27 AM (IST)

ਗੈਂਗਸਟਰ ਲਾਰੈਂਸ ਦਾ ਰਿਮਾਂਡ ਖ਼ਤਮ, ਅੱਜ ਹੋਵੇਗੀ ਕੋਰਟ 'ਚ ਪੇਸ਼ੀ

ਨਵੀਂ ਦਿੱਲੀ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਆਰਮਜ਼ ਐਕਟ ਨਾਲ ਜੁੜੇ ਦੂਜੇ ਮਾਮਲੇ 'ਚ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ 4 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਯਾਨੀ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕਰੇਗੀ। ਪੰਜਾਬ ਦੇ ਇਕ ਆਰਮਜ਼ ਐਕਟ ਦੇ ਪੁਰਾਣੇ ਮਾਮਲੇ 'ਚ ਸ਼ੁੱਕਰਵਾਰ ਨੂੰ ਲਾਰੈਂਸ ਨੂੰ ਚਾਰ ਦਿਨ ਲਈ ਪੁਲਸ ਕਸਟਡੀ 'ਚ ਭੇਜਿਆ ਸੀ। ਦੁਪਹਿਰ ਕਰੀਬ 12 ਵਜੇ ਉਸ ਦੀ ਕੋਰਟ 'ਚ ਪੇਸ਼ੀ ਹੋਵੇਗੀ।

ਇਹ ਵੀ ਪੜ੍ਹੋ : ਬੰਗਲਾਦੇਸ਼ ਤੋਂ ਦਿੱਲੀ ਏਅਰਲਿਫਟ ਕੀਤਾ ਗਿਆ ਕਸ਼ਮੀਰ ਦਾ ਵਿਦਿਆਰਥੀ, PM ਮੋਦੀ ਨੇ ਖੁਦ ਸੰਭਾਲਿਆ ਸੀ ਮੋਰਚਾ

ਦੱਸਣਯੋਗ ਹੈ ਕਿ 29 ਮਈ ਨੂੰ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਦਾ ਦੋਸ਼ ਗੈਂਗਸਟਰ ਲਾਰੈਂਸ 'ਤੇ ਲੱਗਾ ਹੈ। ਬਿਸ਼ਨੋਈ ਆਪਣਾ ਗੁਨਾਹ ਕਬੂਲ ਕਰ ਚੁਕਿਆ ਹੈ ਕਿ ਉਸੇ ਦੇ ਗੈਂਗ ਨੇ ਮੂਸੇਵਾਲਾ ਨੂੰ ਮਾਰਿਆ ਹੈ। ਸਪੈਸ਼ਲ ਸੈੱਲ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਬਿਸ਼ਨੋਈ ਨੂੰ ਪੰਜਾਬ ਨਹੀਂ ਲਿਆਂਦਾ ਜਾ ਰਿਹਾ ਹੈ। ਉਹ ਜੋ ਪੰਜਾਬ ਨਾਲ ਸੰਬੰਧਤ ਜਾਣਕਾਰੀ ਦੇ ਰਿਹਾ ਹੈ, ਉਸ ਨੂੰ ਪੰਜਾਬ ਪੁਲਸ ਨਾਲ ਸ਼ੇਅਰ ਕਰ ਕੇ ਜਾਂਚ ਕਰਵਾਈ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News