ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਇਸ ਜੇਲ੍ਹ ''ਚ ਕੀਤਾ ਸ਼ਿਫਟ, ਵੱਡੇ ਖ਼ੁਲਾਸਿਆਂ ਮਗਰੋਂ ਚੁੱਕਿਆ ਗਿਆ ਕਦਮ

Tuesday, Aug 29, 2023 - 05:37 AM (IST)

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਇਸ ਜੇਲ੍ਹ ''ਚ ਕੀਤਾ ਸ਼ਿਫਟ, ਵੱਡੇ ਖ਼ੁਲਾਸਿਆਂ ਮਗਰੋਂ ਚੁੱਕਿਆ ਗਿਆ ਕਦਮ

ਅਹਿਮਦਾਬਾਦ (ਆਈ.ਏ.ਐੱਨ.ਐੱਸ.): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਹ ਕਦਮ 195 ਕਰੋੜ ਰੁਪਏ ਦੇ ਡਰੱਗਜ਼ ਕੇਸ ਵਿਚ ਉਸ ਦੀ ਸ਼ਮੂਲੀਅਤ ਦੇ ਸਬੰਧ ਵਿਚ ਚੁੱਕਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਹਵਾਈ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, 1000 ਤੋਂ ਵੱਧ ਉਡਾਣਾਂ ਹੋ ਸਕਦੀਆਂ ਨੇ ਰੱਦ

ਬਿਸ਼ਨੋਈ ਨੂੰ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰੱਖਿਆ ਗਿਆ ਸੀ ਪਰ ਬਾਅਦ ਵਿਚ ਉਸ ਨੂੰ ਇਸ ਸਾਲ ਅਪ੍ਰੈਲ ਵਿਚ ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਦੇ ਹਵਾਲੇ ਕਰ ਦਿੱਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਪਾਕਿਸਤਾਨ ਨਾਲ ਸਬੰਧਾਂ ਦੇ ਨਾਲ ਕਥਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨਾਲ ਜੁੜੀ ਹੋਈ ਸੀ। ਪਿਛਲੇ ਸਾਲ 14 ਸਤੰਬਰ ਨੂੰ, ਗੁਜਰਾਤ ਏ.ਟੀ.ਐੱਸ. ਨੇ ਭਾਰਤੀ ਤੱਟ ਰੱਖਿਅਕਾਂ ਦੇ ਸਹਿਯੋਗ ਨਾਲ ਕੰਮ ਕਰਦੇ ਹੋਏ, ਕੱਛ ਜ਼ਿਲ੍ਹੇ ਦੇ ਜਾਖੌ ਬੰਦਰਗਾਹ ਨੇੜੇ ਮੱਛੀ ਫੜਨ ਵਾਲੇ ਪਾਕਿਸਤਾਨੀ ਬੇੜੇ 'ਅਲ ਤਿਆਸਾ' ਨੂੰ ਰੋਕਿਆ ਸੀ। ਇਸ ਕਾਰਵਾਈ ਦੌਰਾਨ ਕਰੀਬ 195 ਕਰੋੜ ਰੁਪਏ ਦੀ ਕੀਮਤ ਵਾਲੀ 40 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ 6 ਪਾਕਿਸਤਾਨੀ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਜੋ ਰੋਕੇ ਗਏ ਜਹਾਜ਼ ਵਿਚ ਸਵਾਰ ਸਨ। 

ਇਹ ਖ਼ਬਰ ਵੀ ਪੜ੍ਹੋ - iPhone ਤੇ iPad ਨਾਲ ਭਰੇ ਕੰਟੇਨਰ ਸਣੇ 'ਗਾਇਬ' ਹੋਇਆ ਡਰਾਈਵਰ, ਕਰੋੜਾਂ ਰੁਪਏ ਹੈ ਸਾਮਾਨ ਦੀ ਕੀਮਤ

ਜਾਂਚ ਦੌਰਾਨ ਹੋਏ ਇਹ ਖ਼ੁਲਾਸੇ

ਜਾਂਚ ਵਿਚ ਪਾਕਿਸਤਾਨ ਤੋਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਵੱਡੇ ਗਠਜੋੜ ਦਾ ਪਰਦਾਫਾਸ਼ ਕੀਤਾ ਗਿਆ। ਜ਼ਬਤ ਕੀਤੀ ਗਈ ਹੈਰੋਇਨ ਦਿੱਲੀ ਅਤੇ ਪੰਜਾਬ ਵਿਚ ਵੰਡਣ ਦੇ ਇਰਾਦੇ ਨਾਲ ਲਿਆਂਦੀ ਗਈ ਸੀ। ਅੱਗੇ ਦੀ ਜਾਂਚ ਵਿਚ ਦਿੱਲੀ ਦੇ ਦੋ ਨਿਵਾਸੀਆਂ ਦੀ ਸ਼ਮੂਲੀਅਤ ਦਾ ਖ਼ੁਲਾਸਾ ਹੋਇਆ, ਜਿਨ੍ਹਾਂ ਨੂੰ ਇਹ ਨਸ਼ਾ ਮਿਲਣਾ ਸੀ। ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਲਿਆ। ਇਹ ਪਾਇਆ ਗਿਆ ਕਿ ਨਸ਼ਾ ਤਸਕਰੀ ਦਾ ਨੈਟਵਰਕ ਦੋ ਤਸਕਰਾਂ ਦੁਆਰਾ ਤਿਆਰ ਕੀਤਾ ਗਿਆ ਸੀ, ਜਿਸ ਵਿਚ ਇਕ ਨਾਈਜੀਰੀਅਨ ਨਾਗਰਿਕ ਵੀ ਸ਼ਾਮਲ ਸੀ, ਜੋ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਸਨ। ਗੁਜਰਾਤ ਪੁਲਸ ਨੇ 2021 ਦੇ ਮੋਰਬੀ ਡਰੱਗਜ਼ ਜ਼ਬਤ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਭੋਲਾ ਸ਼ੂਟਰ ਵਜੋਂ ਜਾਣੇ ਜਾਂਦੇ ਭਾਰਤ ਭੂਸ਼ਣ ਦੀ ਭੂਮਿਕਾ ਦਾ ਵੀ ਪਰਦਾਫਾਸ਼ ਕੀਤਾ। ਭੂਸ਼ਣ, ਜਿਸ ਦੀ ਹਾਲ ਹੀ ਵਿਚ ਜੇਲ੍ਹ ਵਿਚ ਮੌਤ ਹੋ ਗਈ, ਕਥਿਤ ਤੌਰ 'ਤੇ ਪੰਜਾਬ ਦੀ ਜੇਲ੍ਹ ਦੇ ਅੰਦਰੋਂ ਨਸ਼ਿਆਂ ਦਾ ਨੈੱਟਵਰਕ ਚਲਾ ਰਿਹਾ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News