ਦਿੱਲੀ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ 14 ਜੂਨ ਤੱਕ ਨਿਆਇਕ ਹਿਰਾਸਤ ''ਚ ਭੇਜਿਆ
Wednesday, May 31, 2023 - 04:01 PM (IST)
ਨਵੀਂ ਦਿੱਲੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 14 ਜੂਨ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦਰਅਸਲ ਬਿਸ਼ਨੋਈ ਨੂੰ ਆਰਮਜ਼ ਐਕਟ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗੈਂਗਸਟਰ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਸੈਂਟਰਲ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ। 25 ਮਈ ਨੂੰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ 'ਚ ਸ਼ਿਫਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਮਲਾ: ਲਾਰੈਂਸ ਨੂੰ ਦਿੱਲੀ ਪੁਲਸ ਦੀ 4 ਦਿਨ ਦੀ ਹਿਰਾਸਤ 'ਚ ਭੇਜਿਆ ਗਿਆ
ਲਾਰੈਂਸ ਬਿਸ਼ਨੋਈ ਨੂੰ ਕੋਰਟ ਰੂਮ ਨਹੀਂ ਲਿਆਂਦਾ ਗਿਆ। ਪਟਿਆਲਾ ਹਾਊਸ ਕੋਰਟ ਦੇ ਲਾਕਅੱਪ ਤੋਂ ਹੀ ਵੀਡੀਓ ਕਾਨਫਰੈਂਸਿੰਗ ਜ਼ਰੀਏ ਕੋਰਟ ਨੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਬਿਸ਼ਨੋਈ ਨੂੰ 14 ਜੂਨ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਦੱਸ ਦੇਈ ਕਿ ਪਟਿਆਲਾ ਹਾਊਸ ਕੋਰਟ ਨੇ ਬੀਤੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਾਰੈਂਸ ਬਿਸ਼ਨੋਈ-ਕਾਲਾ ਜੇਠੜੀ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਮਾਮਲੇ 'ਚ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੇ 4 ਦਿਨਾਂ ਰਿਮਾਂਡ 'ਤੇ ਭੇਜਿਆ ਸੀ।
ਇਹ ਵੀ ਪੜ੍ਹੋ- ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ : ਮੰਡੋਲੀ ਜੇਲ੍ਹ 'ਚ ਕੀਤਾ ਗਿਆ ਸ਼ਿਫਟ
ਡਰੱਗ ਦੀ ਸਰਹੱਦ ਪਾਰ ਤਸਕਰੀ ਦੇ ਇਕ ਮਾਮਲੇ ਵਿਚ ਉਸ ਨੂੰ ਗੁਜਰਾਤ ਅੱਤਵਾਦ ਰੋਕੂ ਦਸਤੇ ਵਲੋਂ ਅਹਿਮਦਾਬਾਦ ਲਿਜਾਇਆ ਗਿਆ ਸੀ। ਅਹਿਮਦਾਬਾਦ ਦੀ ਸਾਬਰਮਤੀ ਸੈਂਟਰਲ ਜੇਲ੍ਹ ਤੋਂ ਲਾਰੈਂਸ ਨੂੰ ਦਿੱਲੀ ਲਿਆਂਦਾ ਗਿਆ। ਗੁਜਰਾਤ ਅੱਤਵਾਦ ਰੋਕੂ ਦਸਤੇ ਵਲੋਂ ਬਿਸ਼ਨੋਈ ਤੋਂ ਪਿਛਲੇ ਸਾਲ ਦੇ ਡਰੱਗ ਤਸਕਰੀ ਮਾਮਲੇ ਵਿਚ ਪੁੱਛਗਿੱਛ ਕੀਤੀ ਹੈ।