ਵੱਡੀ ਖ਼ਬਰ : ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਸ਼ਰੇਆਮ ਗੈਂਗਸਟਰ ਦਾ ਗੋਲ਼ੀਆਂ ਮਾਰ ਕੇ ਕਤਲ
Sunday, Jan 07, 2024 - 03:01 PM (IST)

ਪੁਣੇ (ਭਾਸ਼ਾ )- ਪੁਣੇ ਵਿਚ ਗੈਂਗਸਟਰ ਸ਼ਰਦ ਮੋਹੋਲ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਬਹੁਤ ਵਾਇਰਲ ਹੋ ਰਿਹਾ ਹੈ। ਇਸ ਮਾਮਲੇ ’ਚ ਕਾਰਵਾਈ ਕਰਦੇ ਹੋਏ ਪੁਲਸ ਨੇ ਪੁਣੇ-ਸਤਾਰਾ ਰੋਡ ਤੋਂ ਕਰੀਬ 8 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ, ਜਿਨ੍ਹਾਂ ਕੋਲੋਂ 3 ਪਿਸਤੌਲ, 3 ਮੈਗਜ਼ੀਨ ਅਤੇ 5 ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸੀਤ ਲਹਿਰ ਦੇ ਕਹਿਰ ਦਰਮਿਆਨ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਧਾਈਆਂ ਗਈਆਂ ਛੁੱਟੀਆਂ
ਵੀਡੀਓ ’ਚ ਦੇਖਿਆ ਜਾ ਰਿਹਾ ਹੈ ਕਿ ਕੋਥਰੂੜ ਦੇ ਸੁਤਾਰਦਰਾ ’ਚ ਸ਼ੁੱਕਰਵਾਰ ਦੁਪਹਿਰ ਨੂੰ ਸ਼ਰਦ ਜਦੋਂ ਗਲੀ ’ਚੋਂ ਲੰਘ ਰਿਹਾ ਸੀ ਤਾਂ 3 ਤੋਂ 4 ਨੌਜਵਾਨਾਂ ਨੇ ਆ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ’ਚ ਸ਼ਰਦ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੋਹੋਲ ਦੇ ਵਿਆਹ ਦੀ ਵਰ੍ਹੇਗੰਢ ਸੀ। ਪੁਲਸ ਮੁਤਾਬਕ ਸ਼ਰਦ ਦੇ ਗਿਰੋਹ ਦੇ ਮੈਂਬਰਾਂ ਵੱਲੋਂ ਜ਼ਮੀਨ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਕਾਰਨ ਉਪਰੋਕਤ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8