ਵਿਦੇਸ਼ਾਂ ਤੋਂ ਗੈਂਗ ਚਲਾਉਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਸ਼ੁਰੂ ਹੋਇਆ 'ਆਪ੍ਰੇਸ਼ਨ ਕਲੀਨ'

Monday, Apr 10, 2023 - 11:15 AM (IST)

ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਵਿਦੇਸ਼ਾਂ 'ਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ ਦੀ ਹੁਣ ਖ਼ੈਰ ਨਹੀਂ। ਦਰਅਸਲ ਦਿੱਲੀ ਸਪੈਸ਼ਲ ਸੈੱਲ ਨੇ ‘ਆਪ੍ਰੇਸ਼ਨ ਕਲੀਨ’ ਸ਼ੁਰੂ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਆਪ੍ਰੇਸ਼ਨ ਕਾਰਨ ਦਿੱਲੀ ਦੇ ਸਾਰੇ ਟਾਪ ਵਾਂਟੇਡ ਅਪਰਾਧੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ। ਦੱਸਿਆ ਜਾਂਦਾ ਹੈ ਕਿ ਦਿੱਲੀ ਪੁਲਸ ਦੇ ਕਮਿਸ਼ਨਰ ਸੰਜੇ ਅਰੋੜਾ ਨੇ ਹਾਲ ਹੀ ’ਚ ਵੱਧ ਰਹੇ ਅਪਰਾਧਾਂ ਨੂੰ ਲੈ ਕੇ ਸਪੈਸ਼ਲ ਸੈੱਲ ਅਤੇ ਕ੍ਰਾਈਮ ਬ੍ਰਾਂਚ ਦੀ ਸਾਂਝੀ ਮੀਟਿੰਗ ਕੀਤੀ ਸੀ, ਜਿਸ ’ਚ ਉਨ੍ਹਾਂ ਸਪੱਸ਼ਟ ਸੰਕੇਤ ਦਿੱਤਾ ਸੀ ਕਿ ਰਾਜਧਾਨੀ ’ਚ ਚੱਲ ਰਹੇ ਸਾਰੇ ਸੰਗਠਿਤ ਗੈਂਗ ਦੀ ਕਮਰ ਨੂੰ ਪੂਰੀ ਤਰ੍ਹਾਂ ਤੋੜਿਆ ਜਾਵੇ ਅਤੇ ਵਾਂਟੇਡ ਦੀ ਸੂਚੀ ’ਚ ਸ਼ਾਮਲ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇ। ਇਸ ਤਹਿਤ ਹੁਣ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇਨ੍ਹਾਂ ਅਪਰਾਧੀਆਂ ਨੂੰ ਫੜਨ ਲਈ ਦੇਸ਼ ਦੀਆਂ ਸਾਰੀਆਂ ਪ੍ਰਮੁੱਖ ਏਜੰਸੀਆਂ ਨਾਲ ਹੱਥ ਮਿਲਾਇਆ ਹੈ।

ਇਹ ਵੀ ਪੜ੍ਹੋ- ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ, ਗੋਲਡੀ ਬਰਾੜ ਟਾਪ ’ਤੇ

ਟਾਪ ਵਾਂਟੇਡ ਦੀ ਸੂਚੀ ’ਚ ਸ਼ਾਮਲ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਅਤੇ ਬਿਹਾਰ ਦੇ ਛਪਰਾ ਤੋਂ ਮਨੀਸ਼ ਸਾਹੂ ਉਰਫ ਨਾਟਾ ਨੂੰ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਸੂਚੀ ’ਚ 10 ਦੀ ਬਜਾਏ 7 ਤੋਂ 8 ਨਾਮ ਰਹਿ ਗਏ ਹਨ। ਗ੍ਰਹਿ ਮੰਤਰਾਲਾ ਮੁਤਾਬਕ ਕੁਝ ਸਮਾਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲਾ ਨੇ ਅਜਿਹੇ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਸ ’ਚ ਐੱਨ. ਸੀ. ਆਰ. ਦੇ ਅਜਿਹੇ 5 ਗੈਂਗਸਟਰਾਂ ਸਮੇਤ ਦੇਸ਼ ਭਰ ਦੇ ਕੁੱਲ 28 ਗੈਂਗਸਟਰਾਂ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ-  ਬਰਫ਼ ਨਾਲ ਢਕੇ ਸ੍ਰੀ ਹੇਮਕੁੰਟ ਸਾਹਿਬ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇਸ ਤਾਰੀਖ਼ ਨੂੰ ਖੁੱਲਣਗੇ ਕਿਵਾੜ

ਗੈਂਗਸਟਰਾਂ ਦੇ ਨਿਸ਼ਾਨੇ ’ਤੇ ਹਨ ਬਾਲੀਵੁੱਡ ਅਦਾਕਾਰ ਅਤੇ ਗਾਇਕ

ਐੱਨ. ਆਈ. ਏ. ਨੇ ਇਨਪੁਟ ਦਿੱਤਾ ਹੈ ਕਿ ਲਾਰੈਂਸ ਬਿਸ਼ਨੋਈ ਤੋਂ ਬਾਅਦ ਕਈ ਹੋਰ ਗੈਂਗਸਟਰ ਵੀ ਉਸੇ ਤਰਜ਼ ’ਤੇ ਬਾਲੀਵੁੱਡ ਅਦਾਕਾਰਾਂ ਅਤੇ ਗਾਇਕਾਂ ਦੀਆਂ ਕਾਂਟ੍ਰੈਕਟ ਕਿਲਿੰਗ ਕਰਨਾ ਚਾਹੁੰਦੇ ਹਨ ਤਾਂ ਜੋ ਇਨ੍ਹਾਂ ਦੇ ਗੈਂਗ ਦਾ ਨਾਂ ਟਾਪ ਲਿਸਟ ’ਚ ਸ਼ਾਮਲ ਹੋਵੇ। ਇੰਨਾ ਹੀ ਨਹੀਂ ਉਹ ਦੂਜੇ ਸੂਬਿਆਂ ’ਚ ਵੀ ਆਪਣੀਆਂ ਟੀਮਾਂ ਤਿਆਰ ਕਰ ਕੇ ਕਿਡਨੈਪਿੰਗ, ਡਰੱਗਜ਼ ਸਮੇਤ ਹਰ ਤਰ੍ਹਾਂ ਦੇ ਕਾਲੇ ਕਾਰਨਾਮੇ ਕਰ ਰਹੇ ਹਨ।

ਇਹ ਵੀ ਪੜ੍ਹੋ- ਬਾਂਦੀਪੁਰ ਟਾਈਗਰ ਰਿਜ਼ਰਵ ਪਹੁੰਚੇ PM ਮੋਦੀ, ਖੁੱਲ੍ਹੀ ਜੀਪ 'ਚ ਬੈਠ ਕੇ ਜੰਗਲ ਦੀ 'ਸਫ਼ਾਰੀ' ਦਾ ਮਾਣਿਆ ਆਨੰਦ


Tanu

Content Editor

Related News