ਗੈਂਗਸਟਰ ਲਾਰੈਂਸ ਤੋਂ ਪੁੱਛ-ਗਿੱਛ ਮਗਰੋਂ ਐਕਸ਼ਨ 'ਚ NIA, ਪੰਜਾਬ ਸਮੇਤ 5 ਸੂਬਿਆਂ ’ਚ ਛਾਪੇਮਾਰੀ

Tuesday, Nov 29, 2022 - 11:21 AM (IST)

ਗੈਂਗਸਟਰ ਲਾਰੈਂਸ ਤੋਂ ਪੁੱਛ-ਗਿੱਛ ਮਗਰੋਂ ਐਕਸ਼ਨ 'ਚ NIA, ਪੰਜਾਬ ਸਮੇਤ 5 ਸੂਬਿਆਂ ’ਚ ਛਾਪੇਮਾਰੀ

ਨੈਸ਼ਨਲ ਡੈਸਕ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਯਾਨੀ ਕਿ ਅੱਜ ਇਕ ਵਾਰ ਫਿਰ ਹਰਿਆਣਾ ਸਮੇਤ ਕਈ ਸੂਬਿਆਂ ’ਚ ਗੈਂਗਸਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਪੰਜਾਬ ਅਤੇ ਰਾਜਸਥਾਨ ’ਚ NIA ਦੀ ਕਾਰਵਾਈ ਚੱਲ ਰਹੀ ਹੈ।  NIA ਦਾ ਮਕਸਦ ਗੈਂਗਸਟਰਾਂ ਦੇ ਪਾਕਿਸਤਾਨ ਜਾਂ ਹੋਰ ਦੂਜੇ ਦੇਸ਼ਾਂ ’ਚ ਬੈਠੇ ਅੱਤਵਾਦੀਆਂ ਨਾਲ ਕੁਨੈਕਸ਼ਨ ਖੰਗਾਲਣ ਦਾ ਹੈ। ਇਸ ਤੋਂ ਪਹਿਲਾਂ ਵੀ NIA ਵੱਲੋਂ ਗੈਂਗਸਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ- ਸਾਢੇ 4 ਮਹੀਨਿਆਂ ਮਗਰੋਂ ਦਿੱਲੀ ਜਾਵੇਗਾ ਲਾਰੈਂਸ ਬਿਸ਼ਨੋਈ, NIA ਨੂੰ ਮਿਲਿਆ 10 ਦਿਨ ਦਾ ਰਿਮਾਂਡ

NIA ਨੇ ਪਹਿਲਾਂ ਵੀ ਕੀਤੀ ਸੀ ਛਾਪੇਮਾਰੀ-

ਦੱਸ ਦੇਈਏ ਕਿ ਕਈ ਨਾਮੀ ਗੈਂਗਸਟਰਾਂ ਖ਼ਿਲਾਫ਼ ਪਿਛਲੇ ਦਿਨੀਂ ਹੀ ਦਿੱਲੀ ਦੀ ਸਪੈਸ਼ਲ ਸੈੱਲ ਨੇ ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਮਾਮਲਾ ਦਰਜ ਕੀਤਾ ਸੀ। ਗੈਂਗਸਟਰਾਂ ਦੇ ਪਾਕਿਸਤਾਨ ਕੁਨੈਕਸ਼ਨ ਖੰਗਾਲਣ ਲਈ NIA ਵੱਲੋਂ ਪਹਿਲਾਂ ਵੀ ਕਈ ਥਾਈਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ-  ਪੰਜਾਬ ਦੇ ਨਾਲ ਹੁਣ ਦਿੱਲੀ ’ਚ ਹੰਸਰਾਜ ਹੰਸ ਨੂੰ ਮਿਲੇਗੀ ‘ਜ਼ੈੱਡ’ ਸ਼੍ਰੇਣੀ ਦੀ ਸਕਿਓਰਿਟੀ

ਲਾਰੈਂਸ ਨੂੰ NIA ਨੇ ਰਿਮਾਂਡ ’ਤੇ ਲਿਆ-

ਦਰਅਸਲ ਕਈ ਮਹੀਨੇ ਪੰਜਾਬ ਪੁਲਸ ਦੀ ਕਸਟੱਡੀ ’ਚ ਰਹਿਣ ਮਗਰੋਂ ਕੁਝ ਦਿਨ ਪਹਿਲਾਂ ਹੀ NIA ਨੇ  ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਸੈਂਟਰਲ ਜੇਲ੍ਹ ’ਚੋਂ 10 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਲਾਰੈਂਸ ਬਿਸ਼ਨੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਹੈ। ਉਸ ਤੋਂ ਏਜੰਸੀ ਅੱਤਵਾਦੀ ਸੰਪਰਕ ਹੋਣ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਗੈਂਗਸਟਰਾਂ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਇਲਾਵਾ ਕੁਝ ਹੋਰ ਗੈਂਗਸਟਰਾਂ ਦੇ ਪਾਕਿਸਤਾਨ ’ਚ ਅੱਤਵਾਦੀਆਂ ਨਾਲ ਸੰਪਕਰ ਹੋਣ ਕਾਰਨ NIA ਛਾਪੇਮਾਰੀ ਕਰ ਰਹੀ ਹੈ ਅਤੇ ਰਿਕਾਰਡ ਖੰਗਾਲਣ ’ਚ ਜੁੱਟੀ ਹੈ।

ਇਹ ਵੀ ਪੜ੍ਹੋ- ‘ਜ਼ਬਰਨ ਧਰਮ ਪਰਿਵਰਤਨ’ ਗੰਭੀਰ ਮਸਲਾ, ਕੇਂਦਰ ਨੇ SC ’ਚ ਦਾਖ਼ਲ ਕੀਤਾ ਹਲਫ਼ਨਾਮਾ

ਕੇਂਦਰੀ ਖੁਫ਼ੀਆ ਏਜੰਸੀਆਂ ਨੇ ਦਿੱਤੇ ਸਨ ਇਨਪੁਟ

ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਗ੍ਰਹਿ ਮੰਤਰਾਲੇ ਨੂੰ ਇਨਪੁਟ ਦਿੱਤੇ ਹਨ ਕਿ ਕਈ ਗੈਂਗਸਟਰ ਅੱਤਵਾਦੀ ਸੰਗਠਨਾਂ ਦੇ ਸੰਪਰਕ 'ਚ ਹਨ, ਜਿਨ੍ਹਾਂ ਦਾ ਉਦੇਸ਼ ਅੱਤਵਾਦੀ ਸੰਗਠਨਾਂ ਦੇ ਇਸ਼ਾਰੇ 'ਤੇ ਟਾਰਗਿਟ ਕਿਲਿੰਗ ਕਰਨਾ ਹੋ ਸਕਦਾ ਹੈ। ਇਸ ਖੁਫ਼ੀਆ ਸੂਚਨਾ ਦੇ ਆਧਾਰ 'ਤੇ NIA ਨੇ ਗੈਂਗਸਟਰਾਂ ਦੇ ਵਿਦੇਸ਼ੀ ਸਬੰਧਾਂ ਦਾ ਪਤਾ ਲਗਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਗੈਂਗਸਟਰਾਂ ਦੇ ਟਿਕਾਣਿਆਂ ਦੇ ਨਾਲ-ਨਾਲ ਅਜਿਹੇ ਲੋਕਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਅੱਤਵਾਦੀ ਸੰਗਠਨਾਂ ਅਤੇ ਗੈਂਗਸਟਰਾਂ ਵਿਚਾਲੇ ਕੜੀ ਹੋ ਸਕਦੇ ਹਨ।


author

Tanu

Content Editor

Related News