ਬੈਂਗਲੁਰੂ ਹਵਾਈ ਅੱਡੇ ''ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਲਿਆਂਦਾ 2.77 ਕਰੋੜ ਦਾ ਗਾਂਜਾ ਜ਼ਬਤ
Friday, Jan 30, 2026 - 03:30 PM (IST)
ਬੈਂਗਲੁਰੂ : ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਨੂੰ ਨੱਥ ਪਾਉਂਦਿਆਂ ਕਰੋੜਾਂ ਰੁਪਏ ਦਾ ਨਸ਼ਾ ਬਰਾਮਦ ਕੀਤਾ ਹੈ। ਇਹ ਕਾਰਵਾਈ ਸ਼ੁੱਕਰਵਾਰ ਨੂੰ ਉਸ ਸਮੇਂ ਹੋਈ ਜਦੋਂ ਬੈਂਕਾਕ ਤੋਂ ਆਏ ਇਕ ਯਾਤਰੀ ਦੇ ਸਾਮਾਨ ਦੀ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਗਈ।
ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਯਾਤਰੀ ਦੇ ਸਾਮਾਨ 'ਚ ਛੁਪਾ ਕੇ ਰੱਖਿਆ 7.92 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਜ਼ਬਤ ਕੀਤੇ ਗਏ ਗਾਂਜੇ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 2.77 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮ ਯਾਤਰੀ ਨੂੰ NDPS (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਐਕਟ ਦੇ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਯਾਤਰੀ ਬੈਂਕਾਕ ਤੋਂ ਫਲਾਈਟ ਰਾਹੀਂ ਬੈਂਗਲੁਰੂ ਪਹੁੰਚਿਆ ਸੀ।
ਕਸਟਮ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਹਾਲਾਂਕਿ, ਫਿਲਹਾਲ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
