ਗਾਰਗੀ ਕਾਲਜ ਮੁੱਦੇ ''ਤੇ ਕੇਜਰੀਵਾਲ ਦਾ ਟਵੀਟ- ਯਕੀਨੀ ਹੋਵੇ ਬੱਚਿਆਂ ਦੀ ਸੁਰੱਖਿਆ

02/10/2020 1:57:38 PM

ਨਵੀਂ ਦਿੱਲੀ— ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਕੁੜੀਆਂ ਨਾਲ ਛੇੜਛਾੜ ਕੀਤੇ ਜਾਣ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵਿੱਟਰ ਜ਼ਰੀਏ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਗਾਰਗੀ ਕਾਲਜ 'ਚ ਸਾਡੀਆਂ ਬੇਟੀਆਂ ਨਾਲ ਬਦਸਲੂਕੀ ਬੇਹੱਦ ਦੁੱਖ ਭਰੀ ਅਤੇ ਨਿਰਾਸ਼ਾਜਨਕ ਹੈ। ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੋਸ਼ੀਆਂ ਨੂੰ ਫੜ 'ਤੇ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਇਸ ਦੇ ਨਾਲ ਹੀ ਇਹ ਵੀ ਲਿਖਿਆ ਕਿ ਕਾਲਜਾਂ 'ਚ ਪੜ੍ਹਨ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਕੀਤਾ ਜਾਵੇ। 

ਦੱਸਣਯੋਗ ਹੈ ਕਿ ਵੀਰਵਾਰ ਯਾਨੀ ਕਿ 6 ਫਰਵਰੀ ਨੂੰ ਕਾਲਜ 'ਚ ਸਾਲਾਨਾ ਫੈਸਟੀਵਲ ਚਲ ਰਿਹਾ ਸੀ, ਉਸ ਦੌਰਾਨ ਕੁਝ ਸ਼ਰਾਬੀ ਕਾਲਜ ਦਾ ਗੇਟ ਟੱਪ ਕੇ ਅੰਦਰ ਦਾਖਲ ਹੋ ਗਏ ਸਨ। ਉਨ੍ਹਾਂ ਨੇ ਕੁੜੀਆਂ ਨਾਲ ਬਦਤਮੀਜ਼ੀ ਕੀਤੀ। ਕੁੜੀਆਂ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਕੁਝ ਦੋਸ਼ੀ ਕੰਧ ਟੱਪ ਕੇ ਵੀ ਕਾਲਜ ਅੰਦਰ ਦਾਖਲ ਹੋਏ ਸਨ। ਉਨ੍ਹਾਂ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਕਾਲਜ ਪ੍ਰਸ਼ਾਸਨ ਤੋਂ ਇਸ ਦੀ ਸ਼ਿਕਾਇਤ ਵੀ ਕੀਤੀ ਸੀ ਪਰ ਉਨ੍ਹਾਂ ਨੂੰ ਕੋਈ ਮਦਦ ਨਹੀਂ ਮਿਲੀ।

Tanu

This news is Content Editor Tanu