ਗਾਰਗੀ ਕਾਲਜ ''ਚ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਸੜਕ ਤੋਂ ਸੰਸਦ ਤੱਕ ਗੂੰਜਿਆ

02/11/2020 10:05:21 AM

ਨਵੀਂ ਦਿੱਲੀ (ਨਵੋਦਿਆ ਟਾਈਮਜ਼)— ਦਿੱਲੀ ਯੂਨੀਵਰਸਿਟੀ ਨਾਲ ਸਬੰਧਤ ਗਾਰਗੀ ਕਾਲਜ ਦੀਆਂ ਵਿਦਿਆਰਥਣਾਂ ਨਾਲ ਸਾਲਾਨਾ ਫੈਸਟ ਦੌਰਾਨ ਛੇੜਛਾੜ ਦੀ ਘਟਨਾ ਨੂੰ ਲੈ ਕੇ ਸੜਕ ਤੋਂ ਸੰਸਦ ਤੱਕ ਮਾਮਲਾ ਗੂੰਜਿਆ। ਛੇੜਛਾੜ ਤੋਂ ਭੜਕੀਆਂ ਵਿਦਿਆਰਥਣਾਂ ਨੇ ਕਾਲਜ ਕੰਪਲੈਕਸ ਵਿਚ ਰੋਸ ਪ੍ਰਦਰਸ਼ਨ ਕੀਤਾ। ਮਾਮਲਾ ਇੰਨਾ ਭਖ ਗਿਆ ਕਿ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਕਾਲਜ ਪਹੁੰਚ ਗਈ। ਨਾਲ ਹੀ ਸੰਸਦ ਵਿਚ ਮਨੁੱਖੀ ਸਰੋਤ ਵਿਕਾਸ ਮੰਤਰੀ ਨੂੰ ਘਟਨਾ 'ਤੇ ਸਫਾਈ ਦੇਣੀ ਪਈ। ਮੰਤਰੀ ਨੇ ਕਿਹਾ ਕਿ ਕਾਲਜ ਵਿਚ ਵਿਦਿਆਰਥਣਾਂ ਨਾਲ ਛੇੜਛਾੜ ਵਿਚ ਬਾਹਰੀ ਅਨਸਰ ਸ਼ਾਮਲ ਰਹੇ ਅਤੇ ਕਾਲਜ ਮੈਨੇਜਮੈਂਟ ਨੂੰ ਕਾਰਵਾਈ ਲਈ ਕਿਹਾ ਗਿਆ ਹੈ। ਦਿੱਲੀ ਪੁਲਸ ਨੇ ਸੋਮਵਾਰ ਨੂੰ ਮਾਮਲੇ ਵਿਚ ਸ਼ਿਕਾਇਤ ਦਰਜ ਕੀਤੀ ਹੈ। ਘਟਨਾ ਦੇ ਵਿਰੋਧ ਵਿਚ ਡੀ. ਯੂ. ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਸੰਗਠਨ ਵੀ ਉਤਰ ਆਏ ਹਨ।PunjabKesari
ਵਿਦਿਆਰਥਣਾਂ ਨਾਲ ਛੇੜਛਾੜ ਦੀ ਘਟਨਾ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਘਟਨਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗਾਰਗੀ ਕਾਲਜ ਵਿਚ ਸਾਡੀਆਂ ਬੇਟੀਆਂ ਨਾਲ ਬਦਸਲੂਕੀ ਬਹੁਤ ਮੰਦਭਾਗੀ ਘਟਨਾ ਹੈ। ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਡੇ ਕਾਲਜਾਂ ਵਿਚ ਪੜ੍ਹਨ ਵਾਲੇ ਬੱਚੇ ਸੁਰੱਖਿਅਤ ਹੋਣ।


DIsha

Content Editor

Related News