ਕਿਸ਼ਤਵਾੜ ''ਚ ਗੈਸ ਸਿਲੰਡਰ ਬਲਾਸਟ, ਪੰਜ ਘਰ ਸੜ ਕੇ ਸੁਆਹ, ਦੋ ਲੋਕ ਜ਼ਖਮੀ
Friday, Jan 02, 2026 - 10:47 AM (IST)
ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਐਲਪੀਜੀ ਗੈਸ ਸਿਲੰਡਰ ਫਟਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਤੋਂ ਬਾਅਦ ਲੱਗੀ ਅੱਗ ਨਾਲ ਪੰਜ ਘਰ ਸੜ ਕੇ ਸੁਆਹ ਹੋ ਗਏ, ਜਦੋਂ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਹੋਏ ਦੋ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੇਰ ਰਾਤ ਥਾਚਨਾ ਪਿੰਡ ਵਿਚ ਵਾਪਰੀ ਹੈ, ਜਿਥੇ ਪਹਿਲਾਂ ਇਕ ਮਕਾਨ ਨੂੰ ਅੱਗ ਲੱਗੀ। ਉਸ ਮਕਾਨ ਨੇ ਬਾਕੀ ਦੇ ਹੋਰ ਘਰਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ, ਪੁਲਸ, ਫੌਜ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਲਈ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ। ਅਧਿਕਾਰੀਆਂ ਅਨੁਸਾਰ ਅੱਗ ਬੁਝਾਊ ਗੱਡੀਆਂ ਨੂੰ ਤੁਰੰਤ ਦੂਰ-ਦੁਰਾਡੇ ਇਲਾਕੇ ਵਿੱਚ ਭੇਜਿਆ ਗਿਆ ਅਤੇ ਅੱਗ ਨੂੰ ਫੈਲਣ ਤੋਂ ਰੋਕਣ ਲਈ ਨੇੜਲੇ ਘਰਾਂ ਤੋਂ ਐਲਪੀਜੀ ਸਿਲੰਡਰ ਹਟਾਏ ਗਏ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਸ਼ਰਮਾ, ਜਿਨ੍ਹਾਂ ਨੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ, ਨੇ ਕਿਹਾ ਕਿ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਉਨ੍ਹਾਂ ਕਿਹਾ, "ਇਸ ਘਟਨਾ ਵਿੱਚ ਚਾਰ ਤੋਂ ਪੰਜ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ। ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੱਗ ਬੁਝਾਉਂਦੇ ਸਮੇਂ ਦੋ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।" ਸ਼ਰਮਾ ਨੇ ਕਿਹਾ ਕਿ ਪ੍ਰਭਾਵਿਤ ਬਸਤੀ ਵਿੱਚ ਟੈਂਟ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਅਤੇ ਨੁਕਸਾਨ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਜਾਵੇਗਾ। ਅੱਗ ਨਾਲ ਨੁਕਸਾਨੇ ਗਏ ਘਰ ਲਿਆਕਤ ਮੀਰ, ਬਸ਼ੀਰ ਅਹਿਮਦ, ਅਲਫਾ ਮੀਰ ਅਤੇ ਜਿਬਰਾਨ ਮੀਰ ਦੇ ਦੱਸੇ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਸੁਨੀਲ ਸ਼ਰਮਾ ਨੇ ਕਿਹਾ ਕਿ ਉਹ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿੱਚ ਹਨ ਅਤੇ ਰਾਹਤ ਉਪਾਵਾਂ ਬਾਰੇ ਚਰਚਾ ਕਰ ਰਹੇ ਹਨ।
ਇਹ ਵੀ ਪੜ੍ਹੋ : ਸਾਲ 2026 'ਚ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਨੋਟ ਕਰ ਲਓ ਸ਼ੁੱਭ ਮਹੂਰਤ ਅਤੇ ਤਾਰੀਖ਼ਾਂ
ਨੈਸ਼ਨਲ ਕਾਨਫਰੰਸ ਦੇ ਸੰਸਦ ਮੈਂਬਰ ਸੱਜਾਦ ਕਿਚਲੂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਤਾਰਿਕ ਹਮੀਦ ਕਰਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਖ਼ਤ ਠੰਢ ਦੇ ਮੱਦੇਨਜ਼ਰ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ, ਅਸਥਾਈ ਆਸਰਾ ਅਤੇ ਪੁਨਰਵਾਸ ਮੁਹੱਈਆ ਕਰਵਾਇਆ ਜਾਵੇ।
ਇਹ ਵੀ ਪੜ੍ਹੋ : 3 ਦਿਨ ਨਹੀਂ ਮਿਲੇਗੀ ਦਾਰੂ, ਸਾਰੇ ਠੇਕੇ ਰਹਿਣਗੇ ਬੰਦ, ਦਿੱਲੀ ਸਰਕਾਰ ਵਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
