ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ ਗੂੰਜ ਨਾਲ ਕੰਬਿਆ ਆਂਧਰਾ ਪ੍ਰਦੇਸ਼ ਦਾ ਇਹ ਇਲਾਕਾ

Wednesday, Apr 15, 2026 - 02:08 PM (IST)

ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ ਗੂੰਜ ਨਾਲ ਕੰਬਿਆ ਆਂਧਰਾ ਪ੍ਰਦੇਸ਼ ਦਾ ਇਹ ਇਲਾਕਾ

ਪੁੱਟਾਪਰਥੀ (ਆਂਧਰਾ ਪ੍ਰਦੇਸ਼) : ਆਂਧਰਾ ਪ੍ਰਦੇਸ਼ ਦੇ ਸ਼੍ਰੀ ਸਤਿਆਸਾਈ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੁੱਧਵਾਰ ਨੂੰ ਗੈਸ ਸਿਲੰਡਰ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਧਮਾਕਾ ਇਨ੍ਹਾਂ ਜ਼ੋਰਦਾਰ ਸੀ ਕਿ ਇਲਾਕਾ ਪੂਰੀ ਤਰ੍ਹਾਂ ਕੰਬ ਗਿਆ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸੁਪਰਡੈਂਟ (ਐਸਪੀ) ਐਸ. ਸਤੀਸ਼ ਦੇ ਅਨੁਸਾਰ, ਕਮਰਾਵਰੀਪੱਲੀ ਪਿੰਡ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਣ ਨਾਲ ਦੋ ਘਰ ਤਹਿਸ-ਨਹਿਸ ਹੋ ਗਏ। ਸਤੀਸ਼ ਨੇ ਕਿਹਾ, "ਕਾਦੀਰੀ ਮੰਡਲ ਦੇ ਕਮਾਰਾਵਰੀਪੱਲੀ ਪਿੰਡ ਵਿੱਚ ਦੁਪਹਿਰ ਲਗਭਗ 12:30 ਵਜੇ ਇੱਕ ਘਰ ਵਿੱਚ ਗੈਸ ਸਿਲੰਡਰ ਫਟਣ ਨਾਲ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ।" ਉਨ੍ਹਾਂ ਕਿਹਾ ਕਿ ਜਿਸ ਘਰ ਵਿੱਚ ਧਮਾਕਾ ਹੋਇਆ, ਉੱਥੇ ਤੇਲੰਗਾਨਾ ਦੇ ਮਜ਼ਦੂਰ ਰਹਿ ਰਹੇ ਸਨ।

ਇਹ ਵੀ ਪੜ੍ਹੋ - 15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਕਰ 'ਤਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News