ਫਤਿਹਪੁਰ ''ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ, ਝੁਲਸੇ 9 ਲੋਕ

Monday, May 18, 2026 - 08:49 AM (IST)

ਫਤਿਹਪੁਰ ''ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ, ਝੁਲਸੇ 9 ਲੋਕ

ਫਤਿਹਪੁਰ : ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਤੋਂ ਇਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ, ਜਿਥੇ ਕਲਿਆਣਪੁਰ ਥਾਣਾ ਖੇਤਰ ਦੇ ਪਿਲਖਿਨੀ ਪਿੰਡ ਵਿੱਚ ਗੈਸ ਲੀਕ ਹੋਣ ਕਾਰਨ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ। ਇਸ ਹਾਦਸਾ ਕਲਿਆਣਪੁਰ ਥਾਣਾ ਖੇਤਰ ਦੇ ਪਿਲਖਿਨੀ ਪਿੰਡ ਵਿਚ ਵਾਪਰਿਆ, ਜਿਥੋਂ ਦੇ ਇਕ ਮਕਾਨ ਵਿਚ ਸਿਲੰਡਰ ਫਟਣ ਨਾਲ ਭਿਆਨਕ ਅੱਗ ਲੱਗ ਗਈ। ਧਮਾਕੇ ਤੋਂ ਬਾਅਦ ਦੇਖਦੇ ਹੀ ਦੇਖਦੇ ਪੂਰਾ ਘਰ ਅੱਗ ਦੀਆਂ ਲਪਟਾਂ ਦੀ ਚਪੇਟ ਵਿਚ ਆ ਗਿਆ, ਜਿਸ ਕਾਰਨ 9 ਲੋਕ ਬੁਰੀ ਤਰੀਕੇ ਨਾਲ ਝੁਲਸ ਗਏ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਇਕੋਂ ਪਰਿਵਾਰ ਦੇ 6 ਮੈਂਬਰਾਂ ਦੇ ਨਾਲ-ਨਾਲ ਉਨ੍ਹਾਂ ਨੂੰ ਬਚਾਉਣ ਲਈ ਮੌਕੇ 'ਤੇ ਪਹੁੰਚੇ 3 ਸਥਾਨਕ ਲੋਕ ਯਾਨੀ ਕੁੱਲ 9 ਲੋਕ ਬੁਰੀ ਤਰੀਕੇ ਨਾਲ ਝੁਲਸ ਗਏ। ਇਸ ਦੌਰਾਨ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਅਤੇ ਐਂਬੂਲੈਂਸਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਸਾਰੇ ਜ਼ਖਮੀਆਂ ਨੂੰ ਐਮਰਜੈਂਸੀ ਇਲਾਜ ਲਈ ਮਾਲਵਾਨ ਮੈਡੀਕਲ ਕਾਲਜ ਲੈ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਪੀੜਤਾਂ ਦੀ ਹਾਲਤ ਨਾਜ਼ੁਕ ਹੈ, ਜਿਸ ਤੋਂ ਬਾਅਦ ਅੱਠ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਕਾਨਪੁਰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ

ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ ਪੁਲਸ ਸੁਪਰਡੈਂਟ ਅਭਿਮਨਿਊ ਮੰਗਲਿਕ ਨੇ ਕਿਹਾ, "ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਵਾਪਰੀ ਹੈ। ਸਿਲੰਡਰ ਵਿੱਚ ਕੋਈ ਧਮਾਕਾ ਨਹੀਂ ਹੋਇਆ।" ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਜ਼ਖਮੀਆਂ ਦੇ ਇਲਾਜ ਲਈ ਤਾਲਮੇਲ ਲਈ ਕਾਨਪੁਰ ਵਿੱਚ ਵਿਸ਼ੇਸ਼ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News