ਸ੍ਰੀ ਹੇਮਕੁੰਟ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਦਿਨ ਬੰਦ ਹੋਣਗੇ ਕਿਵਾੜ

Tuesday, Aug 29, 2023 - 02:13 AM (IST)

ਉੱਤਰਾਖੰਡ (ਭਾਸ਼ਾ): ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਉੱਚ ਗੜ੍ਹਵਾਲ ਹਿਮਾਲੀਅਨ ਖੇਤਰ 'ਚ ਸਥਿਤ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਇਸ ਸਾਲ 11 ਅਕਤੂਬਰ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 11 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯਾਤਰਾ ਕਿਵਾੜ ਬੰਦ ਹੋਣ ਨਾਲ ਸਮਾਪਤ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਆਊਟਲੁੱਕ ਗਰੁੱਪ ਨੇ ਰਿਲੀਜ਼ ਕੀਤੀ 'ਸਿੱਖ ਐਂਡ ਮੋਦੀ' ਕਿਤਾਬ; ਭਾਜਪਾ ਪ੍ਰਧਾਨ ਨੱਡਾ ਨੇ ਕਹੀਆਂ ਇਹ ਗੱਲਾਂ

ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2 ਲੱਖ 27 ਹਜ਼ਾਰ 500 ਸੰਗਤਾਂ ਨੇ ਗੁਰੂ ਦੇ ਦਰਬਾਰ ਵਿਚ ਹਾਜ਼ਰੀ ਭਰ ਕੇ ਮੱਥਾ ਟੇਕਿਆ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਯਾਤਰੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਕਿਵਾੜ ਬੰਦ ਹੋਣ ਵਿਚ ਘੱਟ ਸਮਾਂ ਬਚਿਆ ਹੈ, ਇਸ ਲਈ ਜੋ ਸ਼ਰਧਾਲੂ ਯਾਤਰਾ ਕਰਨਾ ਚਾਹੁੰਦੇ ਹਨ, ਉਹ ਸਮੇਂ ਸਿਰ ਯਾਤਰਾ ਕਰਨ। ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਗੋਵਿਤਘਾਟ ਤੋਂ ਘਨਘੜੀਆ ਤੱਕ ਹੈਲੀਕਾਪਟਰ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਹਰਿਦੁਆਰ ਤੋਂ ਬਾਹਰ ਟਰੱਸਟ ਦੇ ਸਾਰੇ ਗੁਰਦੁਆਰਿਆਂ ਅਤੇ ਧਰਮਸ਼ਾਲਾਵਾਂ ਵਿਚ ਲੰਗਰ ਅਤੇ ਰਾਤ ਦੇ ਆਰਾਮ ਦੀ ਸਹੂਲਤ ਵੀ ਉਪਲਬਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News