ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ''ਕਲੀਨ ਚਿੱਟ'', ਧੋਖਾਧੜੀ ਤੇ ਰਿਸ਼ਵਤਖੋਰੀ ਦੇ ਸਾਰੇ ਕੇਸ ਕੀਤੇ ਖਾਰਿਜ
Tuesday, Aug 11, 2026 - 08:30 AM (IST)
ਵਾਸ਼ਿੰਗਟਨ (ਏਜੰਸੀ) : ਭਾਰਤੀ ਉਦਯੋਗਪਤੀ ਗੌਤਮ ਅਡਾਨੀ ਨੂੰ ਅਮਰੀਕੀ ਅਦਾਲਤ ਤੋਂ ਇੱਕ ਵੱਡੀ ਰਾਹਤ ਮਿਲੀ ਹੈ। ਬਰੁਕਲਿਨ ਦੀ ਇੱਕ ਅਦਾਲਤ ਨੇ ਅਡਾਨੀ ਖ਼ਿਲਾਫ਼ ਦਰਜ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਸਾਰੇ ਅਪਰਾਧਿਕ ਮਾਮਲੇ ਖਾਰਜ ਕਰ ਦਿੱਤੇ ਹਨ। ਇਹ ਫੈਸਲਾ ਅਮਰੀਕੀ ਨਿਆਂ ਵਿਭਾਗ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਵਾਪਸ ਲੈਣ ਅਤੇ ਕੇਸ ਨੂੰ ਅੱਗੇ ਨਾ ਵਧਾਉਣ ਦੇ ਫੈਸਲੇ ਤੋਂ ਬਾਅਦ ਆਇਆ ਹੈ।
ਸੱਚ ਦੀ ਹੋਈ ਜਿੱਤ : ਅਡਾਨੀ
ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਗੌਤਮ ਅਡਾਨੀ ਨੇ ਨਿਆਂ ਪ੍ਰਣਾਲੀ ਅਤੇ ਸੱਚਾਈ ਵਿੱਚ ਆਪਣਾ ਡੂੰਘਾ ਵਿਸ਼ਵਾਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਿਰਪੱਖਤਾ ਅਤੇ ਕਾਨੂੰਨ ਦੇ ਸ਼ਾਸਨ ਵਿੱਚ ਉਨ੍ਹਾਂ ਦਾ ਭਰੋਸਾ ਅਟੱਲ ਰਿਹਾ। ਅਡਾਨੀ ਨੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਔਖੀ ਘੜੀ ਵਿੱਚ ਉਨ੍ਹਾਂ 'ਤੇ ਭਰੋਸਾ ਬਣਾਈ ਰੱਖਿਆ।
ਇਹ ਵੀ ਪੜ੍ਹੋ : ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
ਕੀ ਸੀ ਮਾਮਲਾ?
ਜ਼ਿਕਰਯੋਗ ਹੈ ਕਿ ਸਾਲ 2024 ਵਿੱਚ ਗੌਤਮ ਅਡਾਨੀ 'ਤੇ ਭਾਰਤ ਵਿੱਚ ਸੋਲਰ ਐਨਰਜੀ ਪਲਾਂਟ ਦੀ ਮਨਜ਼ੂਰੀ ਲੈਣ ਲਈ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਅਤੇ ਅਮਰੀਕੀ ਨਿਵੇਸ਼ਕਾਂ ਨੂੰ ਗੁਮਰਾਹ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਅਡਾਨੀ ਸਮੂਹ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਇਨਕਾਰ ਕੀਤਾ ਸੀ।
ਅਦਾਲਤ ਦੀ ਕਾਰਵਾਈ ਅਤੇ 'ਟਰੰਪ ਪ੍ਰਸ਼ਾਸਨ' ਦਾ ਪ੍ਰਭਾਵ
ਬਰੁਕਲਿਨ ਸਥਿਤ ਅਮਰੀਕੀ ਡਿਸਟ੍ਰਿਕਟ ਜੱਜ ਨਿਕੋਲਸ ਗੈਰਾਫਿਸ ਨੇ ਫੈਸਲਾ ਸੁਣਾਉਣ ਤੋਂ ਪਹਿਲਾਂ ਨਿਆਂ ਵਿਭਾਗ ਤੋਂ ਮਾਮਲਾ ਬੰਦ ਕਰਨ ਦੇ ਕਾਰਨ ਪੁੱਛੇ ਸਨ। ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਮੁੱਖ ਤੌਰ 'ਤੇ ਵਿਦੇਸ਼ੀ ਸੀ ਅਤੇ ਇਸ ਨੂੰ ਸਾਬਤ ਕਰਨਾ ਕਾਫ਼ੀ ਮੁਸ਼ਕਲ ਸੀ। ਮਾਹਿਰ ਇਸ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਹਾਈ-ਪ੍ਰੋਫਾਈਲ ਮਾਮਲਿਆਂ ਨੂੰ ਸੁਲਝਾਉਣ ਦੀ ਨੀਤੀ ਵਜੋਂ ਵੀ ਦੇਖ ਰਹੇ ਹਨ।
ਇਹ ਵੀ ਪੜ੍ਹੋ : ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
ਕੋਈ ਗੁਪਤ ਸਮਝੌਤਾ ਨਹੀਂ
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੇਸ ਖਾਰਜ ਕਰਨ ਦੇ ਬਦਲੇ ਕਿਸੇ ਵੀ ਤਰ੍ਹਾਂ ਦਾ ਕੋਈ ਸੌਦਾ ਜਾਂ ਲੈਣ-ਦੇਣ ਨਹੀਂ ਹੋਇਆ ਹੈ। ਹਾਲਾਂਕਿ, ਅਡਾਨੀ ਨੇ ਅਮਰੀਕਾ ਵਿੱਚ 10 ਅਰਬ ਡਾਲਰ ਦੇ ਨਿਵੇਸ਼ ਦਾ ਵਾਅਦਾ ਕੀਤਾ ਹੈ, ਪਰ ਉਨ੍ਹਾਂ ਦੇ ਵਕੀਲਾਂ ਨੇ ਸਾਫ਼ ਕੀਤਾ ਕਿ ਇਸ ਦਾ ਕੇਸ ਖ਼ਤਮ ਹੋਣ ਨਾਲ ਕੋਈ ਸਬੰਧ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
