ਅਡਾਨੀ ਨੂੰ ਗ੍ਰਿਫ਼ਤਾਰੀ ਤੋਂ ਬਚਾ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Wednesday, Nov 27, 2024 - 12:02 PM (IST)

ਅਡਾਨੀ ਨੂੰ ਗ੍ਰਿਫ਼ਤਾਰੀ ਤੋਂ ਬਚਾ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਦਯੋਗਪਤੀ ਅਡਾਨੀ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਪਰ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਰਾਹੁਲ ਨੇ ਲੋਕ ਸਭਾ ਕੰਪਲੈਕਸ 'ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ 'ਚ ਕਿਹਾ,''ਜ਼ਾਹਰ ਹੈ, ਅਡਾਨੀ ਉਨ੍ਹਾਂ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕਰਨਗੇ। ਮੁੱਦਾ ਇਹ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ, ਜਿਵੇਂ ਕਿ ਅਸੀਂ ਕਹਿ ਰਹੇ ਹਾਂ।''

ਇਹ ਵੀ ਪੜ੍ਹੋ : ਸਿੱਧੂ ਜੋੜੇ ਨੂੰ ਕਾਨੂੰਨੀ ਨੋਟਿਸ ਜਾਰੀ, 7 ਦਿਨਾਂ ਅੰਦਰ ਮੰਗੋ ਮੁਆਫ਼ੀ ਨਹੀਂ ਤਾਂ....

ਉਨ੍ਹਾਂ ਕਿਹਾ,''ਸੈਂਕੜੇ ਲੋਕਾਂ ਨੂੰ ਮਾਮੂਲੀ ਦੋਸ਼ਾਂ ਲਈ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅਡਾਨੀ 'ਤੇ ਅਮਰੀਕਾ 'ਚ ਹਜ਼ਾਰਾਂ ਕਰੋੜ ਰੁਪਏ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਨੂੰ ਜੇਲ੍ਹ 'ਚ ਹੋਣਾ ਚਾਹੀਦਾ ਪਰ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News