ਓਡੀਸ਼ਾ ਰੇਲ ਹਾਦਸਾ: ਗੌਤਮ ਅਡਾਨੀ ਨੇ ਅਨਾਥ ਹੋ ਗਏ ਬੱਚਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ
Sunday, Jun 04, 2023 - 07:42 PM (IST)
ਨਵੀਂ ਦਿੱਲੀ- ਓਡੀਸ਼ਾ ਰੇਲ ਹਾਦਸੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ ਕਰੀਬ 288 ਲੋਕਾਂ ਦੀ ਮੌਤ ਹੋਈ ਹੈ ਜਦਕਿ 1000 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਪੀ.ਐੱਮ.ਓ. ਅਤੇ ਰੇਲ ਮੰਤਰਾਲਾ ਵੱਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਕਾਰ ਦੇਸ਼ ਦੇ ਉਦਯੋਗਪਤੀ ਗੌਤਮ ਅਡਾਨੀ ਨੇ ਵੱਡਾ ਦਲ ਦਿਖਾਉਂਦੇ ਹੋਏ ਰੇਲ ਹਾਦਸੇ 'ਚ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਗੌਤਮ ਅਡਾਨੀ ਨੇ ਕੋਰੋਮੰਡਲ ਰੇਲ ਹਾਦਸੇ 'ਤੇ ਟਵੀਟ ਕਰਦੇ ਹੋਏ ਲਿਖਿਆ ਕਿ ਓਡੀਸ਼ਾ ਦੀ ਰੇਲ ਦੁਰਘਟਨਾ ਤੋਂ ਅਸੀਂ ਸਾਰੇ ਬੇਹੱਦ ਦੁਖੀ ਹਾਂ। ਅਸੀਂ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਮਾਸੂਮਾਂ ਨੇ ਇਸ ਹਾਦਸੇ 'ਚ ਆਪਣੇ ਮਾਤਾ-ਪਿਤਾ ਨੂੰ ਗੁਆਇਆ ਹੈ ਉਨ੍ਹਾਂ ਦੀ ਸਕੂਲ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਅਡਾਨੀ ਗਰੁੱਪ ਚੁੱਕੇਗਾ। ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤਾਕਤ ਅਤੇ ਬੱਚਿਆਂ ਨੂੰ ਬਿਹਤਰ ਕੱਲ੍ਹ ਮਿਲੇ ਇਹ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਸਾਹਮਣੇ ਆਈ ਓਡੀਸ਼ਾ ਰੇਲ ਹਾਦਸੇ ਦੀ ਵਜ੍ਹਾ, ਰੇਲ ਮੰਤਰੀ ਬੋਲੇ-ਜ਼ਿੰਮੇਵਾਰ ਲੋਕਾਂ ਦੀ ਵੀ ਹੋਈ ਪਛਾਣ
ਇਹ ਵੀ ਪੜ੍ਹੋ- ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ, ਓਡੀਸ਼ਾ ਰੇਲ ਹਾਦਸੇ 'ਤੇ ਬੋਲੇ PM ਮੋਦੀ
ਪੀ.ਐੱਮ. ਮੋਦੀ ਨੇ ਦਿੱਤਾ ਇਨਸਾਫ ਦਾ ਭਰੋਸਾ
ਇਸ ਹਾਦਸੇ ਨੇ ਰੇਲਵੇ ਸਿਸਟਮ 'ਤੇ ਵੀ ਸਵਾਲ ਚੁੱਕਿਆ ਹੈ। ਜਿਥੇ ਅਸੀਂ ਬੁਲੇਟ ਟ੍ਰੇਨ ਦੀ ਗੱਲ ਕਰੀ ਰਹੇ ਹਾਂ, ਉਥੇ ਹੀ ਇਸ ਤਰ੍ਹਾਂ ਦੇ ਹਾਦਸੇ ਵੀ ਹੋ ਰਹੇ ਹਨ। ਹਾਲਾਂਕਿ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਉਚਿਤ ਇਲਾਜ ਮਿਲੇਗਾ ਅਤੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਬਦਰਪੁਰ ’ਚ ਸ਼ਾਹਬਾਦ ਡੇਅਰੀ ਵਰਗੀ ਘਟਨਾ, ਮੁੰਡੇ ’ਤੇ ਸ਼ਰੇਆਮ ਚਾਕੂ ਨਾਲ ਕੀਤੇ ਕਈ ਵਾਰ, ਤਮਾਸ਼ਬੀਨ ਬਣੇ ਰਹੇ ਲੋਕ