ਸਿਆਸਤ ਛੱਡਣ ਦੇ ਬਾਵਜੂਦ PM ਮੋਦੀ ਦੇ ਹੱਕ ''ਚ ਨਿੱਤਰੇ ਗੌਤਮ ਗੰਭੀਰ, ਟਵੀਟ ਕਰ ਕਹੀ ਇਹ ਗੱਲ

Tuesday, Mar 05, 2024 - 06:40 PM (IST)

ਨੈਸ਼ਨਲ ਡੈਸਕ: ਲਾਲੂ ਯਾਦਵ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਰਿਵਾਰ ਬਾਰੇ ਕੱਸੇ ਗਏ ਤੰਜ ਮਗਰੋਂ ਸਿਆਸਤ ਭੱਖੀ ਹੋਈ ਹੈ। ਇਸ ਵਿਅੰਗ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਸੋਸ਼ਲ ਮੀਡੀਆ 'ਤੇ 'ਮੋਦੀ ਕਾ ਪਰਿਵਾਰ' ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ, ਰੱਖਿਆ ਮੰਤਰੀ ਤੋਂ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਤੱਕ ਇਸ ਲੜੀ ਵਿਚ ਸ਼ਾਮਲ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਨੂੰ ਆਪਣਾ ਪਰਿਵਾਰ ਦੱਸਣ ਤੋਂ ਥੋੜ੍ਹੀ ਦੇਰ ਬਾਅਦ, ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਜੇਪੀ ਨੱਡਾ ਸਮੇਤ ਭਾਰਤੀ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ 'ਮੋਦੀ ਦੇ ਪਰਿਵਾਰ' ਨੂੰ ਲਿਖਿਆ ਅਤੇ ਇਕ ਮੁਹਿੰਮ ਸ਼ੁਰੂ ਕੀਤੀ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ: ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਨ ਦਾ ਮਾਮਲਾ ਪਹੁੰਚਿਆ ਹਾਈ ਕੋਰਟ

ਇਸ ਦੌਰਾਨ ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਵੱਲੋਂ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ਵਿਚ ਮੋਦੀ ਪਰਿਵਾਰ ਸ਼ਬਦ ਜੋੜਨ ਤੋਂ ਬਾਅਦ ਕਈ ਸ਼ੰਕੇ ਖੜ੍ਹੇ ਹੋ ਗਏ ਹਨ। ਗੰਭੀਰ ਨੇ ਆਪਣੀ ਪ੍ਰੋਫਾਈਲ 'ਚ ਬਦਲਾਅ ਦੇ ਨਾਲ ਹੀ ਪੋਸਟ 'ਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਆਪਣਾ ਪਰਿਵਾਰ ਮੰਨਿਆ ਹੈ ਤੇ ਦੇਸ਼ ਦੇ 140 ਕਰੋੜ ਲੋਕ ਉਨ੍ਹਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਇਹੀ ਪਰਿਵਾਰ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏਗਾ।

ਦਰਅਸਲ, ਭਾਜਪਾ ਟਿਕਟ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਗੰਭੀਰ ਨੇ ਕਈ ਅਟਕਲਾਂ ਦੇ ਵਿਚਕਾਰ ਸੋਸ਼ਲ ਮੀਡੀਆ ਰਾਹੀਂ ਆਪਣੀ ਸਿਆਸੀ ਸੰਨਿਆਸ ਦਾ ਐਲਾਨ ਕੀਤਾ ਸੀ। ਪਰ ਉਨ੍ਹਾਂ ਨੇ ਜਿਸ ਤਰ੍ਹਾਂ ਐਕਸ ਦੇ ਜ਼ਰੀਏ ਮੋਦੀ ਕਾ ਪਰਿਵਾਰ ਮੁਹਿੰਮ 'ਚ ਸ਼ਾਮਲ ਹੋਣ ਦਾ ਸੰਦੇਸ਼ ਦਿੱਤਾ, ਉਸ ਤੋਂ ਇਕ ਵਾਰ ਫਿਰ ਇਹ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਚੋਟੀ ਦੀ ਲੀਡਰਸ਼ਿਪ ਅਜੇ ਵੀ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਇਹ ਵੱਖਰੀ ਗੱਲ ਹੈ ਕਿ ਪੂਰਬੀ ਦਿੱਲੀ ਜਾਂ ਲੋਕ ਸਭਾ ਚੋਣਾਂ ਦੀ ਥਾਂ ਪਾਰਟੀ ਉਸ ਨੂੰ ਕੋਈ ਹੋਰ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਰਲੇਵੇਂ ਦਾ ਐਲਾਨ ਕਰ ਸਕਦੇ ਨੇ ਸੁਖਬੀਰ ਬਾਦਲ ਤੇ ਢੀਂਡਸਾ

ਵਰਣਨਯੋਗ ਹੈ ਕਿ ਇਕ ਦਿਨ ਪਹਿਲਾਂ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਪਟਨਾ ਵਿਚ ਵਿਰੋਧੀ ਗਠਜੋੜ 'ਇੰਡੀਆ' ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਪ੍ਰਧਾਨ ਮੰਤਰੀ ਮੋਦੀ 'ਤੇ ਆਪਣਾ ਪਰਿਵਾਰ ਨਾ ਹੋਣ 'ਤੇ ਚੁਟਕੀ ਲਈ ਸੀ। ਇਸ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ 'ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News