ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋ ਮਾਰਨ ਦੀ ਧਮਕੀ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ

Wednesday, Nov 24, 2021 - 11:20 AM (IST)

ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋ ਮਾਰਨ ਦੀ ਧਮਕੀ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ

ਨਵੀਂ ਦਿੱਲੀ (ਏ.ਐੱਨ.ਆਈ.): ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਬੁੱਧਵਾਰ ਨੂੰ ਦਿੱਲੀ ਪੁਲਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਈ.ਐਸ.ਆਈ.ਐਸ. ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਇਹ ਵੀ ਪੜ੍ਹੋ : ਪਾਕਿਸਤਾਨ ਦੇ PM ਅਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੀ ਕੌਮਾਂਤਰੀ ਖੇਡ ਐਵਾਰਡ ਲਈ ਹੋਈ ਚੋਣ

PunjabKesari

ਗੰਭੀਰ ਦੇ ਪੀ.ਐਸ. ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਲਿਖਿਆ ਹੈ, ‘ਸਾਨੂੰ 23 ਨਵੰਬਰ ਰਾਤ 9 ਵੱਜ ਕੇ 32 ਮਿੰਟ ’ਤੇ ਸੰਸਦ ਮੈਂਬਰ ਗੌਤਮ ਗੰਭੀਰ ਦੀ ਅਧਿਕਾਰਤ ਆਈ.ਡੀ. ’ਤੇ ਆਈ.ਐਸ.ਆਈ.ਐਸ.-ਕਸ਼ਮੀਰ ਤੋਂ ਇਕ ਈ-ਮੇਲ ਪ੍ਰਾਪਤ ਹੋਈ ਹੈ, ਜਿਸ ਵਿਚ ਲਿਖਿਆ ਹੈ, ਅਸੀਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮਾਰਨ ਜਾ ਰਹੇ ਹਾਂ।’

ਇਹ ਵੀ ਪੜ੍ਹੋ : ਯੁਗਾਂਡਾ 'ਚ 'ਚਮਕੇ' ਭਾਰਤੀ ਪੈਰਾ ਬੈਡਮਿੰਟਨ ਖਿਡਾਰੀ, ਜਿੱਤੇ 47 ਤਗਮੇ

ਡਿਪਟੀ ਕਮਿਸ਼ਨਰ ਆਫ ਪੁਲਸ (ਸੈਂਟਰਲ) ਸ਼ਵੇਤਾ ਚੌਹਾਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਸੰਬਰ 2019 ਵਿਚ ਵੀ ਗੰਭੀਰ ਨੇ ਦਿੱਲੀ ਪੁਲਸ ਨਾਲ ਸੰਪਰਕ ਕੀਤਾ ਸੀ ਅਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਇਕ ਅੰਤਰਰਾਸ਼ਟਰੀ ਨੰਬਰ ਤੋਂ ਜਾਨੋ ਮਾਰਨ ਦੀ ਧਮਦੀ ਦਿੱਤੀ ਗਈ ਹੈ। ਉਨ੍ਹਾਂ ਨੇ ਉਦੋਂ ਪੁਲਸ ਨੂੰ ਮਾਮਲਾ ਦਰਜ ਕਰਨ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਕਰਨ ਦੀ ਵੀ ਅਪੀਲ ਕੀਤੀ ਸੀ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News