ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ: ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਨੂੰ ਅਦਾਲਤ ਨੇ ਕੀਤਾ ਬਰੀ

Tuesday, Jul 25, 2023 - 11:21 AM (IST)

ਨਵੀਂ ਦਿੱਲੀ- ਏਅਰ ਹੋਸਟੈੱਸ ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ 'ਚ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ 'ਚ ਗੋਪਾਲ ਕਾਂਡਾ ਨੂੰ ਬਰੀ ਕਰ ਦਿੱਤਾ ਹੈ। ਗੋਪਾਲ ਕਾਂਡਾ ਇਸ ਮਾਮਲੇ 'ਚ ਮੁੱਖ ਦੋਸ਼ੀ ਸੀ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਇਸ ਕੇਸ ਵਿਚ ਸਹਿ-ਦੋਸ਼ੀ ਅਰੁਣਾ ਚੱਢਾ ਨੂੰ ਵੀ ਬਰੀ ਕਰ ਦਿੱਤਾ। ਜੱਜ ਨੇ ਕਿਹਾ ਕਿ ਇਸਤਗਾਸਾ ਪੱਖ ਦੋਸ਼ਾਂ ਨੂੰ ਸਾਬਤ ਕਰਨ 'ਚ ਅਸਫਲ ਰਿਹਾ ਹੈ। ਮੁਲਜ਼ਮਾਂ 'ਤੇ IPC ਦੀਆਂ ਧਾਰਾਵਾਂ 306 (ਖੁਦਕੁਸ਼ੀ ਲਈ ਉਕਸਾਉਣਾ), 506 (ਅਪਰਾਧਿਕ ਧਮਕੀ), 201 (ਸਬੂਤ ਨੂੰ ਨਸ਼ਟ ਕਰਨਾ), 120ਬੀ (ਅਪਰਾਧਿਕ ਸਾਜ਼ਿਸ਼) ਅਤੇ 466 (ਜਾਅਲਸਾਜ਼ੀ) ਦੇ ਤਹਿਤ ਦੋਸ਼ ਲਗਾਏ ਗਏ ਸਨ।

ਇਹ ਵੀ ਪੜ੍ਹੋ- ਮਹਾਰਾਸ਼ਟਰ 'ਚ ਤਬਾਹੀ; ਖੋਜ ਅਤੇ ਬਚਾਅ ਕੰਮ ਚੌਥੇ ਦਿਨ ਮੁੜ ਸ਼ੁਰੂ, 81 ਲੋਕ ਅਜੇ ਵੀ ਲਾਪਤਾ

ਇਹ ਹੈ ਪੂਰਾ ਮਾਮਲਾ 

ਹਰਿਆਣਾ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਗੋਪਾਲ ਕਾਂਡਾ ਦੀ ਏਅਰਲਾਈਜ਼ 'ਚ ਏਅਰ ਹੋਸਟੈੱਸ ਦੇ ਤੌਰ 'ਤੇ ਕੰਮ ਕਰ ਚੁੱਕੀ ਗੀਤਿਕਾ ਨੇ 5 ਅਗਸਤ, 2012 ਨੂੰ ਦਿੱਲੀ ਦੇ ਅਸ਼ੋਕ ਵਿਹਾਰ 'ਚ ਆਪਣੇ ਘਰ ਖ਼ੁਦਕੁਸ਼ੀ ਕਰ ਲਈ ਸੀ। ਉਸ ਕੋਲੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਸੀ, ਜਿਸ 'ਚ ਉਸ ਨੇ ਇਸ ਕਦਮ ਲਈ ਕਾਂਡਾ ਅਤੇ ਉਸ ਦੀ ਕੰਪਨੀ ਦੇ ਸੀਨੀਅਰ ਮੈਨੇਜਰ ਅਰੁਣਾ ਚੱਢਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਗੀਤਿਕਾ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਗੋਪਾਲ ਕਾਂਡਾ ਦੇ ਜ਼ੁਲਮ ਦੇ ਚੱਲਦੇ ਧੀ ਨੇ ਅਜਿਹਾ ਫ਼ੈਸਲਾ ਲਿਆ। ਗੀਤਿਕਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੈ ਕਾਂਡਾ ਨੂੰ 8 ਮਹੀਨਿਆਂ ਤੱਕ ਜੇਲ੍ਹ 'ਚ ਰਹਿਣ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮਾਰਚ 2014 'ਚ ਜ਼ਮਾਨਤ ਮਿਲ ਗਈ। ਇਹ ਜ਼ਮਾਨਤ ਕਾਂਡਾ ਨੂੰ ਉਨ੍ਹਾਂ ਦੇ ਸਹਿ ਦੋਸ਼ੀ ਅਰੁਣਾ ਚੱਢਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਦੇ ਆਧਾਰ 'ਤੇ ਮਿਲੀ ਸੀ। 

ਇਹ ਵੀ ਪੜ੍ਹੋ- 5 ਘੰਟਿਆਂ ਦੀ ਸਖ਼ਤ ਮੁਸ਼ੱਕਤ ਮਗਰੋਂ ਬੋਰਵੈੱਲ 'ਚੋਂ ਕੱਢਿਆ ਗਿਆ 3 ਸਾਲਾ 'ਸ਼ਿਵਮ'

ਗੋਪਾਲ ਕਾਂਡਾ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ

ਗੀਤਿਕਾ ਨੇ ਆਪਣੇ ਸੁਸਾਈਡ ਨੋਟ 'ਚ ਲਿਖਿਆ ਸੀ ਕਿ ਮੈਂ ਆਪਣੀ ਜ਼ਿੰਦਗੀ 'ਚ ਕਦੇ ਗੋਪਾਲ ਕਾਂਡਾ ਵਰਗਾ ਬੇਸ਼ਰਮ ਵਿਅਕਤੀ ਨਹੀਂ ਦੇਖਿਆ। ਉਹ ਹਮੇਸ਼ਾ ਝੂਠ ਬੋਲਦਾ ਹੈ। ਗੀਤਿਕਾ ਸ਼ਰਮਾ ਨੇ ਆਪਣੇ ਸੁਸਾਈਡ ਨੋਟ 'ਚ ਲਿਖਿਆ ਕਿ ਗੋਪਾਲ ਕਾਂਡਾ ਧੋਖੇਬਾਜ਼ ਹੈ ਅਤੇ ਹਮੇਸ਼ਾ ਕੁੜੀਆ 'ਤੇ ਗਲਤ ਨਜ਼ਰ ਰੱਖਦਾ ਹੈ। ਉਸ ਨੂੰ ਕੁੜੀਆਂ ਨੂੰ ਤੰਗ ਕਰਨ ਦੀ ਆਦਤ ਹੈ। ਉਹ ਹਮੇਸ਼ਾ ਕੁੜੀਆਂ ਦੀ ਭਾਲ 'ਚ ਰਹਿੰਦਾ ਹੈ। ਗੋਪਾਲ ਕਾਂਡਾ ਤੋਂ ਇਲਾਵਾ ਗੀਤਿਕਾ ਨੇ ਆਪਣੇ ਸੁਸਾਈਡ ਨੋਟ ਵਿਚ ਕੰਪਨੀ ਦੇ ਮੈਨੇਜਰ ਅਰੁਣਾ ਚੱਢਾ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਸੀ। ਸ਼ਰਮਾ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਡਾ ਨੂੰ ਹਰਿਆਣਾ ਦੇ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Tanu

Content Editor

Related News