ਪਾਣੀ ਦੇ ਮੁੱਦੇ ਨੂੰ ਲੈ ਕੇ ਅਸ਼ੋਕ ਗਹਿਲੋਤ ਨੇ ਭਗਵੰਤ ਮਾਨ ਨੂੰ ਲਾਇਆ ਫੋਨ, ਮਿਲਿਆ ਇਹ ਭਰੋਸਾ

08/17/2023 2:00:03 PM

ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਗੰਗਨਹਿਰ 'ਚ ਪਾਣੀ ਨਾ ਛੱਡੇ ਜਾਣ ਦੇ ਮੁੱਦੇ 'ਤੇ ਵੀਰਵਾਰ ਯਾਨੀ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲ ਕੀਤੀ। ਗਹਿਲੋਤ ਨੇ ਸੋਸ਼ਲ ਮੀਡੀਆ ਮੰਚ 'ਐਕਸ' (ਪਹਿਲਾਂ ਜੋ ਟਵਿੱਟਰ ਸੀ) ਦੇ ਜ਼ਰੀਏ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਬਰੇਨ ਡੈੱਡ ਮਰੀਜ਼ ਦੇ ਸਰੀਰ 'ਚ ਟਰਾਂਸਪਲਾਂਟ ਕੀਤੀ ਗਈ ਸੂਰ ਦੀ ਕਿਡਨੀ, ਨਤੀਜਾ ਵੇਖ ਡਾਕਟਰ ਵੀ ਹੈਰਾਨ

PunjabKesari

ਗਹਿਲੋਤ ਨੇ ਟਵੀਟ ਕਰਦਿਆਂ ਲਿਖਿਆ ਕਿ ਗੰਗਨਹਿਰ ਵਿਚ ਪਾਣੀ ਨਾ ਆਉਣ ਦੇ ਮੁੱਦੇ 'ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਛੇਤੀ ਹੀ ਇਸ ਸਮੱਸਿਆ ਦਾ ਹੱਲ ਕੱਢ ਦਿੱਤਾ ਜਾਵੇਗਾ। ਦੱਸ ਦੇਈਏ ਕਿ ਗੰਗਨਹਿਰ ਪ੍ਰਾਜੈਕਟ ਸੂਬੇ ਦੇ ਬੀਕਾਨੇਰ ਡਵੀਜ਼ਨ ਦੇ ਕੁਝ ਜ਼ਿਲ੍ਹਿਆਂ ਵਿਚ ਸਿੰਚਾਈ ਅਤੇ ਪੀਣ ਵਾਲੀ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ 'ਚ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ-  ਦੁਖ਼ਦ: ਰਾਤ ਨੂੰ ਖਾਣਾ ਖਾਣ ਮਗਰੋਂ ਇਕੱਠਿਆਂ ਵਿਗੜੀ 9 ਮੈਂਬਰਾਂ ਦੀ ਸਿਹਤ, 3 ਮਾਸੂਮਾਂ ਨੇ ਤੋੜਿਆ ਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News