ਫ਼ੌਜ ਮੁਖੀ ਜਨਰਲ ਧੀਰਜ ਸੇਠ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
Monday, Jul 06, 2026 - 04:00 PM (IST)
ਨਵੀਂ ਦਿੱਲੀ- ਨਵੇਂ ਨਿਯੁਕਤ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨੇ ਸੋਮਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਪਤੀ ਦਫ਼ਤਰ ਨੇ 'ਐਕਸ' 'ਤੇ ਇਕ ਪੋਸਟ 'ਚ ਇਸ ਮੁਲਾਕਾਤ ਦੀ ਇਕ ਤਸਵੀਰ ਸਾਂਝੀ ਕੀਤੀ।

ਰਾਸ਼ਟਰਪਤੀ ਦਫ਼ਤਰ ਨੇ ਪੋਸਟ 'ਚ ਕਿਹਾ,''ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨੇ ਆਪਣੀ ਪਤਨੀ ਕੋਮਲ ਸੇਠ ਨਾਲ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।'' ਜਨਰਲ ਧੀਰਜ ਸੇਠ ਨੇ 30 ਜੂਨ ਨੂੰ ਨਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਕੋਲ ਪੱਛਮੀ ਮੋਰਚੇ 'ਤੇ ਫ਼ੌਜ ਦੀਆਂ 2 ਆਪਰੇਸ਼ਨਲ ਕਮਾਂਡਾਂ ਦੀ ਅਗਵਾਈ ਕਰਨ ਦਾ ਅਨੁਭਵ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
