ਜਨਰਲ ਮਨੋਜ ਪਾਂਡੇ ਨੇ ਥਲ ਸੈਨਾ ਮੁਖੀ ਵਜੋਂ ਸੰਭਾਲਿਆ ਅਹੁਦਾ

04/30/2022 2:52:13 PM

ਨਵੀਂ ਦਿੱਲੀ (ਭਾਸ਼ਾ)- ਜਨਰਲ ਮਨੋਜ ਪਾਂਡੇ ਨੇ ਸ਼ਨੀਵਾਰ ਨੂੰ ਜਨਰਲ ਐੱਮ. ਨਰਵਣੇ ਦੇ ਰਿਟਾਇਰਡ ਹੋਣ ਤੋਂ ਬਾਅਦ 29ਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਥਲ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਚੁੱਕੇ ਜਨਰਲ ਪਾਂਡੇ ਫ਼ੋਰਸ ਦੀ ਇੰਜੀਨੀਅਰ ਕੋਰ ਤੋਂ ਫ਼ੌਜ ਮੁਖੀ ਬਣਨ ਵਾਲੇ ਪਹਿਲੇ ਅਧਿਕਾਰੀ ਬਣ ਗਏ ਹਨ। ਇਕ ਫਰਵਰੀ ਨੂੰ ਥਲ ਸੈਨਾ ਦੇ ਉਪ ਮੁਖੀ ਬਣਨ ਤੋਂ ਪਹਿਲਾਂ ਫ਼ੌਜ ਦੀ ਪੂਰਬੀ ਕਮਾਂਡ ਦੀ ਅਗਵਾਈ ਕਰ ਰਹੇ ਸਨ। ਇਸ ਕਮਾਨ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਸੈਕਟਰ 'ਚ ਅਸਲ ਕੰਟਰੋਲ ਰੇਖਾ ਦੀ ਰਾਖੀ ਲਈ ਜ਼ਿੰਮੇਵਾਰ ਹੈ। ਜਨਰਲ ਪਾਂਡੇ ਨੇ ਅਜਿਹੇ ਸਮੇਂ 'ਚ ਫ਼ੌਜ ਦੀ ਕਮਾਨ ਸੰਭਾਲੀ ਹੈ ਜਦੋਂ ਭਾਰਤ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਚੁਣੌਤੀਆਂ ਸਮੇਤ ਅਣਗਿਣਤ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਫ਼ੌਜ ਮੁਖੀ ਦੇ ਰੂਪ 'ਚ, ਉਨ੍ਹਾਂ ਨੂੰ ਥੀਏਟਰ ਕਮਾਂਡ ਨੂੰ ਤਿਆਰ ਕਰਨ ਦੀ ਸਰਕਾਰ ਦੀ ਯੋਜਨਾ 'ਤੇ ਜਲ ਸੈਨਾ ਅਤੇ ਹਵਾਈ ਫ਼ੌਜ ਦੇ ਨਾਲ ਤਾਲਮੇਲ ਕਰਨਾ ਹੋਵੇਗਾ। 

PunjabKesari

ਭਾਰਤ ਦੇ ਪਹਿਲੇ ਪ੍ਰਮੁੱਖ ਰੱਖਿਆ ਪ੍ਰਧਾਨ ਜਨਰਲ ਬਿਪਿਨ ਰਾਵਤ ਥੀਏਟਰ ਕਮਾਂਡ ਨੂੰ ਤਿਆਰ ਕਰਨ 'ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਦੀ ਪਿਛਲੇ ਸਾਲ ਦਸੰਬਰ 'ਚ ਹੈਲੀਕਾਪਟਰ ਹਾਦਸੇ 'ਚ ਦਿਹਾਂਤ ਹੋ ਗਿਆ। ਸਰਕਾਰ ਨੇ ਹਾਲੇ ਨਵਾਂ ਪ੍ਰਮੁੱਖ ਰੱਖਿਆ ਪ੍ਰਧਾਨ ਨਿਯੁਕਤ ਨਹੀਂ ਕੀਤਾ ਹੈ। ਲੈਫਟੀਨੈਂਟ ਜਨਰਲ ਪਾਂਡੇ ਨੇ ਆਪਣੇ ਕਰੀਅਰ ਦੌਰਾਨ ਅੰਡਮਾਨ ਨਿਕੋਬਾਰ ਕਮਾਨ ਦੇ ਮੁਖੀ ਵਜੋਂ ਵੀ ਕੰਮ ਕਰ ਚੁਕੇ ਹਨ। ਅੰਡਮਾਨ ਅਤੇ ਨਿਕੋਬਾਰ ਕਮਾਨ ਭਾਰਤ 'ਚ ਤਿੰਨੋਂ ਫ਼ੌਜਾਂ ਦੀ ਇਕਮਾਤਰ ਕਮਾਨ ਹੈ। ਪਾਂਡੇ ਰਾਸ਼ਟਰੀ ਰੱਖਿਆ ਅਕਾਦਮੀ ਦੇ ਸਾਬਕਾ ਵਿਦਿਆਰਥੀ ਹਨ ਅਤੇ ਉਨ੍ਹਾਂ ਨੂੰ ਦਸੰਬਰ 1982 'ਚ ਕੋਰ ਆਫ਼ ਇੰਜੀਨੀਅਰਜ਼ (ਦਿ ਬਾਂਬੇ ਸੈਪਰਸ) 'ਚ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੇ ਬੇਹਤਰੀਨ ਕਰੀਅਰ 'ਚ ਕਈ ਅਹਿਮ ਅਹੁਦਿਆਂ 'ਤੇ ਕੰਮ ਕੀਤਾ ਅਤੇ ਵੱਖ-ਵੱਖ ਇਲਾਕਿਆਂ 'ਚ ਅੱਤਵਾਦ ਰੋਕੂ ਮੁਹਿੰਮਾਂ 'ਚ ਹਿੱਸਾ ਲਿਆ। ਉਨ੍ਹਾਂ ਨੇ ਜੰਮੂ ਕਸ਼ਮੀਰ 'ਚ ਆਪਰੇਸ਼ਨ ਪਰਾਕ੍ਰਮ ਦੌਰਾਨ ਕੰਟਰੋਲ ਰੇਖਾ ਕੋਲ ਇਕ ਇੰਜੀਨੀਅਰ ਰੇਜੀਮੈਂਟ ਦੀ ਕਮਾਨ ਸੰਭਾਲੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਛਮੀ ਲੱਦਾਖ ਦੇ ਉੱਚਾਈ ਵਾਲੇ ਇਲਾਕਿਆਂ 'ਚ ਇਕ ਪਰਬਤੀ ਡਿਵੀਜ਼ਨ ਅਤੇ ਪੂਰਬ-ਉੱਤਰ 'ਚ ਇਕ ਕੋਰ ਦੀ ਵੀ ਕਮਾਨ ਸੰਭਾਲੀ। 

PunjabKesari


DIsha

Content Editor

Related News