ਜਨਰਲ ਮਨੋਜ ਪਾਂਡੇ ਨੇ ਫ਼ੌਜ ਮੁਖੀ ਦੀ ਕਮਾਨ, ਕਿਹਾ- ਹਰ ਚੁਣੌਤੀ ਨਾਲ ਨਜਿੱਠਣ ਲਈ ਅਸੀਂ ਤਿਆਰ ਹਾਂ
Sunday, May 01, 2022 - 01:30 PM (IST)
ਨਵੀਂ ਦਿੱਲੀ– ਨਵੇਂ ਨਿਯੁਕਤ ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਕਿਹਾ ਕਿ ਬਦਲਦੇ ਹਾਲਾਤਾਂ ’ਚ ਫ਼ੌਜ ਨੂੰ ਮੌਜੂਦਾ ਅਤੇ ਭਵਿੱਖ ਦੀ ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਦੇਸ਼ ਦੇ 29ਵੇਂ ਫ਼ੌਜ ਮੁਖੀ ਦਾ ਕਾਰਜਭਾਰ ਸੰਭਾਲਣ ਵਾਲੇ ਜਨਰਲ ਪਾਂਡੇ ਨੂੰ ਐਤਵਾਰ ਨੂੰ ਇੱਥੇ ਸਾਊਥ ਬਲਾਕ ਦੇ ਲੌਨ ’ਚ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ’ਤੇ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਅਤੇ ਹਵਾਈ ਫ਼ੌਜ ਮੁਖੀ ਏਅਰ ਚੀਫ਼ ਮਾਰਸ਼ਲ ਵੀ. ਆਰ. ਚੌਧਰੀ ਵੀ ਮੌਜੂਦ ਸਨ। ਆਊਟਗੋਇੰਗ ਫ਼ੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਦੇ 30 ਅਪ੍ਰੈਲ ਨੂੰ ਸੇਵਾਮੁਕਤ ਹੋਣ ਮਗਰੋਂ ਜਨਰਲ ਪਾਂਡੇ ਨੇ ਨਵੇਂ ਫ਼ੌਜ ਮੁਖੀ ਦਾ ਕਾਰਜਭਾਰ ਸੰਭਾਲਿਆ ਹੈ।
ਜਨਰਲ ਪਾਂਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਫ਼ੌਜ ਸੁਧਾਰਾ, ਪੁਨਰਗਠਨ ਅਤੇ ਫ਼ੌਜ ਦੀ ਸੁਰੱਖਿਆ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਵਿਸ਼ੇਸ਼ ਤੌਰ 'ਤੇ ਧਿਆਨ ਦੇਣਗੇ। ਫ਼ੌਜ ਦੀ ਸਮਰੱਥਾ ਵਧਾਉਣ ਅਤੇ ਆਧੁਨਿਕੀਕਰਨ ਦੀ ਦਿਸ਼ਾ ਵਿਚ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਸਵੈ-ਰਾਸ਼ਟਰ ਅਤੇ ਆਤਮ-ਨਿਰਭਰਤਾ ਦੇ ਮਾਧਿਅਮ ਤੋਂ ਫ਼ੌਜ ਨਵੀਂ ਤਕਨਾਲੋਜੀ ਨਾਲ ਲੈਸ ਹੋਵੇਗੀ। ਫ਼ੌਜ ਮੁਖੀ ਨਿਯੁਕਤ ਕੀਤੇ ਜਾਣ ਨੂੰ ਆਪਣੇ ਲਈ ਮਾਣ ਦਾ ਵਿਸ਼ਾ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤੀ ਫ਼ੌਜ ਦਾ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਬਣਾ ਕੇ ਰੱਖਣ ਦਾ ਗੌਰਵਸ਼ਾਲੀ ਇਤਿਹਾਸ ਹੈ। ਨਾਲ ਹੀ ਫ਼ੌਜ ਰਾਸ਼ਟਰ ਨਿਰਮਾਣ ਵਿਚ ਵੀ ਵੱਡਾ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨਾਂ ਸੈਨਾਵਾਂ ਦੇ ਵਿਚਕਾਰ ਸਹਿਯੋਗ ਅਤੇ ਤਾਲਮੇਲ ਵਧਾਉਣ ਦੀ ਦਿਸ਼ਾ ਵਿਚ ਕੰਮ ਕਰਨਾ ਵੀ ਉਦੇਸ਼ ਹੈ। ਜ਼ਿਕਰਯੋਗ ਹੈ ਕਿ ਤਿੰਨੋਂ ਸੈਨਾਵਾਂ ਦੇ ਮੁਖੀ ਰਾਸ਼ਟਰੀ ਰੱਖਿਆ ਅਕਾਦਮੀ NDA ਦੇ 61ਵੇਂ ਕੋਰਸ ’ਚ ਇਕੱਠੇ ਰਹੇ ਹਨ।