ਪਹਿਲਗਾਮ ਹਮਲਾ : ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਪਹੁੰਚੇ ਕਸ਼ਮੀਰ
Friday, Apr 25, 2025 - 11:32 AM (IST)

ਸ਼੍ਰੀਨਗਰ- ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਇਸ ਹਫ਼ਤੇ ਦੀ ਸ਼ੁਰੂਆਤ 'ਚ ਹੋਏ ਪੁਲਵਾਮਾ ਹਮਲੇ ਦੇ ਮੱਦੇਨਜ਼ਰ ਸਥਿਤੀ ਦੀ ਸਮੀਖਿਆ ਕਰਨ ਲਈ ਸ਼ੁੱਕਰਵਾਰ ਨੂੰ ਕਸ਼ਮੀਰ ਪਹੁੰਚੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਹਮਲੇ 'ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਫ਼ੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ ਵੀ ਫ਼ੌਜ ਮੁਖੀ ਨਾਲ ਸਨ।
ਇਹ ਵੀ ਪੜ੍ਹੋ : 'ਅਜਿਹੀ ਸਜ਼ਾ ਦੇਵਾਂਗੇ ਕਿ ਉਨ੍ਹਾਂ ਸੋਚਿਆ ਵੀ ਨਹੀਂ ਹੋਵੇਗਾ...', ਪਹਿਲਗਾਮ ਹਮਲੇ 'ਤੇ ਬੋਲੇ PM ਮੋਦੀ
ਉਨ੍ਹਾਂ ਕਿਹਾ ਕਿ ਚੀਫ਼ ਆਫ਼ ਆਰਮਡ ਸਟਾਫ਼ (ਸੀਓਏਐੱਸ) ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ ਕਰਨਗੇ, ਜਦੋਂ ਕਿ ਫ਼ੌਜ ਦੇ ਸੀਨੀਅਰ ਕਮਾਂਡਰ ਉਨ੍ਹਾਂ ਨੂੰ ਮੰਗਲਵਾਰ ਦੇ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ ਅਤੇ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣਗੇ। ਫ਼ੌਜ ਮੁਖੀ ਦਾ ਦੌਰਾ ਪਾਕਿਸਤਾਨ ਵਲੋਂ ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ (ਐੱਲਓਸੀ) 'ਤੇ ਗੋਲੀਬਾਰੀ ਕਰਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8