ਜਰਮਨੀ 90 ਹਜ਼ਾਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!
Saturday, Oct 26, 2024 - 12:22 PM (IST)
ਨਵੀਂ ਦਿੱਲੀ (ਏਜੰਸੀ)- ਜਰਮਨੀ ਨੇ ਭਾਰਤ ਦੇ ਹੁਨਰਮੰਦ ਪੇਸ਼ੇਵਰਾਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਹੈ। ਜਰਮਨੀ ਹਰ ਸਾਲ ਸਿਰਫ 20 ਹਜ਼ਾਰ ਵੀਜ਼ੇ ਜਾਰੀ ਕਰਦਾ ਹੈ, ਜਿਸ ਨੂੰ ਹੁਣ ਵਧਾ ਕੇ 90 ਹਜ਼ਾਰ ਕਰ ਦਿੱਤਾ ਗਿਆ ਹੈ। ਜਰਮਨ ਸਰਕਾਰ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਮਜ਼ਬੂਤ ਆਰਥਿਕ ਅਤੇ ਪੇਸ਼ੇਵਰ ਸਬੰਧ ਬਣਾਉਣ 'ਚ ਮਦਦ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਰਮਨ ਵਪਾਰ ਦੀ 18ਵੀਂ ਏਸ਼ੀਆ ਪੈਸੀਫਿਕ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ
ਪੀ.ਐੱਮ. ਮੋਦੀ ਨੇ ਕਿਹਾ, "ਅਸੀਂ ਆਉਣ ਵਾਲੇ 25 ਸਾਲਾਂ ਵਿੱਚ ਵਿਕਸਤ ਭਾਰਤ ਲਈ ਇੱਕ ਰੋਡਮੈਪ ਤਿਆਰ ਕੀਤਾ ਹੈ। ਮੈਨੂੰ ਬਹੁਤ ਖੁਸ਼ੀ ਹੈ ਕਿ ਇਸ ਮਹੱਤਵਪੂਰਨ ਸਮੇਂ 'ਤੇ, ਜਰਮਨੀ ਦੀ ਕੈਬਨਿਟ ਨੇ 'ਫੋਕਸ ਆਨ ਇੰਡੀਆ' ਦਸਤਾਵੇਜ਼ ਜਾਰੀ ਕੀਤਾ ਹੈ। ਜਰਮਨੀ ਨੇ ਭਾਰਤੀਆਂ ਦੇ ਹੁਨਰ ਨੂੰ ਵਿਕਸਿਤ ਕਰਨ ਲਈ ਵੀਜ਼ਾ ਸੰਖਿਆ 20,000 ਤੋਂ ਵਧਾ ਕੇ 90,000 ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਜਰਮਨੀ ਦੇ ਵਿਕਾਸ ਨੂੰ ਇੱਕ ਨਵਾਂ ਹੁਲਾਰਾ ਮਿਲੇਗਾ। ਜਰਮਨੀ ਦੇ ਇਸ ਫੈਸਲੇ ਤੋਂ ਬਾਅਦ ਇਸ ਯੂਰਪੀ ਦੇਸ਼ ਵਿੱਚ ਭਾਰਤੀਆਂ ਲਈ ਨੌਕਰੀਆਂ ਦੇ ਹੋਰ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ: ਕੈਨੇਡਾ ’ਚ ਹੀ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਬਣਾ ਦਿੰਦੀ ਟਰੂਡੋ ਸਰਕਾਰ : ਡਿਪਲੋਮੈਟ ਸੰਜੇ ਵਰਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8