ਕੜਾਕੇ ਦੀ ਠੰਡ ਲਈ ਹੋ ਜਾਓ ਤਿਆਰ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਵੱਧਣ ਲੱਗੀ 'ਠੰਡ'

Thursday, Oct 17, 2024 - 11:07 AM (IST)

ਕੜਾਕੇ ਦੀ ਠੰਡ ਲਈ ਹੋ ਜਾਓ ਤਿਆਰ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਵੱਧਣ ਲੱਗੀ 'ਠੰਡ'

ਨਵੀਂ ਦਿੱਲੀ- ਚੱਕਰਵਾਤੀ ਤੂਫ਼ਾਨ ਕਾਰਨ ਦੇਸ਼ ਦੇ ਤੱਟਵਰਤੀ ਸੂਬਿਆਂ 'ਚ ਮੋਹਲੇਧਾਰ ਮੀਂਹ ਪੈ ਰਿਹਾ ਹੈ, ਉਥੇ ਹੀ ਉੱਤਰੀ ਭਾਰਤ 'ਚ ਠੰਡ ਦਾ ਅਸਰ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਦਿੱਲੀ-NCR, ਉੱਤਰ ਪ੍ਰਦੇਸ਼, ਬਿਹਾਰ, ਉੱਤਰਾਖੰਡ, ਹਰਿਆਣਾ, ਰਾਜਸਥਾਨ ਅਤੇ ਪੰਜਾਬ 'ਚ ਸਵੇਰ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਣ ਲੱਗੀ ਹੈ। ਕੁਝ ਥਾਵਾਂ 'ਤੇ ਧੁੰਦ ਅਤੇ ਤਰੇਲ ਵੀ ਵੇਖਣ ਨੂੰ ਮਿਲ ਰਹੀ ਹੈ। ਰਾਤ ਸਮੇਂ ਵੀ ਪੱਖਿਆਂ ਦੀ ਵਰਤੋਂ ਘਟਦੀ ਜਾ ਰਹੀ ਹੈ, ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਹਲਕੀ ਜਿਹੀ ਗਰਮੀ ਦਾ ਅਹਿਸਾਸ ਹੁੰਦਾ ਹੈ।

ਇਹ ਵੀ ਪੜ੍ਹੋ- ਦੋ ਦਿਨ ਮੋਹਲੇਧਾਰ ਮੀਂਹ ਦਾ ਅਲਰਟ; ਸਕੂਲ-ਕਾਲਜ ਬੰਦ, ਟਰੇਨ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਮੌਸਮ ਵਿਭਾਗ ਨੇ ਕਿਹਾ ਕਿ...

ਮੌਸਮ ਵਿਭਾਗ (IMD) ਦਾ ਅਨੁਮਾਨ ਹੈ ਕਿ ਅਗਲੇ ਹਫ਼ਤੇ ਇਨ੍ਹਾਂ ਸੂਬਿਆਂ 'ਚ ਦਿਨ ਦਾ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਜਾਵੇਗਾ। ਦਿੱਲੀ ਵਿਚ 21 ਅਕਤੂਬਰ ਤੱਕ ਮੌਸਮ ਆਮ ਵਾਂਗ ਰਹੇਗਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਸਥਿਤੀ ਵਿਚ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਹੌਲੀ-ਹੌਲੀ ਗਰਮ ਕੱਪੜਿਆਂ ਦੀ ਵਰਤੋਂ ਸ਼ੁਰੂ ਕਰ ਦੇਣ, ਕਿਉਂਕਿ ਠੰਡ ਅਚਾਨਕ ਵੱਧ ਸਕਦੀ ਹੈ।

ਇਹ ਵੀ ਪੜ੍ਹੋ- ਸਰਕਾਰ ਨੇ ਦੀਵਾਲੀ 'ਤੇ ਕਰਮੀਆਂ ਨੂੰ ਦਿੱਤਾ ਤੋਹਫ਼ਾ, ਹੁਣ 50 ਫ਼ੀਸਦੀ ਹੋਇਆ ਮਹਿੰਗਾਈ ਭੱਤਾ

ਪਹਾੜੀ ਖੇਤਰਾਂ 'ਚ ਬਰਫਬਾਰੀ ਦੀ ਸੰਭਾਵਨਾ

ਇਸ ਵਾਰ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਨਵੰਬਰ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜਦਕਿ ਬਰਫਬਾਰੀ ਆਮ ਤੌਰ 'ਤੇ ਦਸੰਬਰ 'ਚ ਹੁੰਦੀ ਹੈ। ਇਨ੍ਹਾਂ ਇਲਾਕਿਆਂ 'ਚ ਠੰਡ ਦਾ ਪ੍ਰਭਾਵ ਪਹਿਲਾਂ ਹੀ ਤੇਜ਼ ਹੋ ਚੁੱਕਾ ਹੈ, ਜੋ ਆਉਣ ਵਾਲੇ ਦਿਨਾਂ 'ਚ ਹੋਰ ਵਧ ਸਕਦਾ ਹੈ।

ਇਹ ਵੀ ਪੜ੍ਹੋ-  ਦੀਵਾਲੀ ਤੋਂ ਪਹਿਲਾਂ ਪਟਾਕਿਆਂ 'ਤੇ ਪਾਬੰਦੀ, ਸਰਕਾਰ ਨੇ ਜਾਰੀ ਕੀਤਾ ਹੁਕਮ

ਦਿੱਲੀ 'ਚ ਵੱਧਦੀ ਠੰਡ ਨਾਲ ਖਰਾਬ ਹੁੰਦੀ ਆਬੋ-ਹਵਾ

ਦਿੱਲੀ ਵਿਚ ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਦਿੱਲੀ 'ਚ ਹਵਾ ਦੀ ਗੁਣਵੱਤਾ ਵੀ ਖਰਾਬ ਹੋਣ ਲੱਗੀ ਹੈ। ਬੁੱਧਵਾਰ ਨੂੰ AQI 230 ਦਰਜ ਕੀਤਾ ਗਿਆ ਸੀ ਜੋ ਕਿ "ਖਰਾਬ" ਸ਼੍ਰੇਣੀ ਵਿਚ ਆਉਂਦਾ ਹੈ, ਜਦੋਂ ਕਿ ਅੱਜ ਸਵੇਰੇ AQI 500 ਨੂੰ ਪਾਰ ਕਰ ਗਿਆ, ਜੋ ਕਿ "ਬਹੁਤ ਖਰਾਬ" ਸ਼੍ਰੇਣੀ ਵਿਚ ਆਉਂਦਾ ਹੈ। ਇਸ ਨਾਲ ਨਜਿੱਠਣ ਲਈ ਦਿੱਲੀ 'ਚ ਗਰੈਪ ਵਨ ਲਾਗੂ ਕਰ ਦਿੱਤਾ ਗਿਆ ਹੈ ਅਤੇ ਪਟਾਕਿਆਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।


author

Tanu

Content Editor

Related News