ਕੋਰੋਨਾ ਦਾ ਟੀਕਾ ਲਗਵਾਓ, TV, ਫਰਿੱਜ ਤੇ ਵਾਸ਼ਿੰਗ ਮਸ਼ੀਨ ਵਰਗੇ ਇਨਾਮ ਜਿੱਤੋ
Friday, Dec 03, 2021 - 10:52 AM (IST)
ਹਿੰਗੋਲੀ (ਭਾਸ਼ਾ)– ਮਹਾਰਾਸ਼ਟਰ ਦੇ ਹਿੰਗੋਲੀ ਨਗਰ ਪ੍ਰੀਸ਼ਦ ਨੇ ਲੋਕਾਂ ਨੂੰ ਕੋਵਿਡ-19 ਟੀਕਾਕਰਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦੇ ਤਹਿਤ ਟੀਕੇ ਦੀ ਖ਼ੁਰਾਕ ਲੈਣ ਵਾਲੇ ਲੋਕਾਂ ਨੂੰ ਐੱਲ. ਈ. ਡੀ., ਟੀ. ਵੀ., ਫਰਿੱਜ ਅਤੇ ਵਾਸ਼ਿੰਗ ਮਸ਼ੀਨ ਵਰਗੇ ਇਨਾਮ ਜਿੱਤਣ ਦਾ ਮੌਕਾ ਦਿੱਤਾ ਜਾਵੇਗਾ। ਸੂਬੇ ’ਚ ਚੰਦਰਪੁਰ ਸ਼ਹਿਰੀ ਇਕਾਈ ਨੇ ਵੀ ਇਸ ਮਹੀਨੇ ਦੀ ਸ਼ੁਰੂਆਤ ’ਚ ਲੋਕਾਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਦਾ ਕਦਮ ਚੁੱਕਿਆ ਸੀ।
ਇਹ ਵੀ ਪੜ੍ਹੋ : ਮਾਂ ਨੇ 6 ਮਹੀਨੇ ਦੀ ਮਾਸੂਮ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ 'ਚ ਮਾਰੀ ਛਾਲ
ਇਕ ਅਧਿਕਾਰੀ ਨੇ ਦੱਸਿਆ ਕਿ ਹਿੰਗੋਲੀ ਜ਼ਿਲੇ ’ਚ ਹੁਣ ਤੱਕ ਟੀਕੇ ਦੇ ਯੋਗ ਲੋਕਾਂ ’ਚੋਂ 73 ਫੀਸਦੀ ਨੇ ਪਹਿਲੀ ਖੁਰਾਕ ਲਈ ਹੈ ਅਤੇ 56 ਫੀਸਦੀ ਨੇ ਦੋਵੇਂ ਖੁਰਾਕਾਂ ਲਈਆਂ ਹਨ। ਨਗਰ ਪ੍ਰੀਸ਼ਦ ਦੇ ਮੁੱਖ ਅਧਿਕਾਰੀ ਡਾਕਟਰ ਅਜੇ ਕੁਰਵਾਡੇ ਨੇ 2 ਦਸੰਬਰ ਤੋਂ 24 ਦਸੰਬਰ ਦਰਮਿਆਨ ਟੀਕੇ ਦੀ ਖੁਰਾਕ ਲੈਣ ਵਾਲੇ ਲੋਕਾਂ ਲਈ 27 ਦਸੰਬਰ ਨੂੰ ਲੱਕੀ ਡਰਾਅ ਆਯੋਜਿਤ ਕਰਨ ਦਾ ਫੈਸਲਾ ਲਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ