ਗ਼ਜ਼ਲ ਗਾਇਕ ਭੁਪਿੰਦਰ ਸਿੰਘ ਦਾ ਹੋਇਆ ਦਿਹਾਂਤ, ਮੁੰਬਈ ਦੇ ਹਸਪਤਾਲ ’ਚ ਲਏ ਆਖਰੀ ਸਾਹ

07/18/2022 11:02:49 PM

ਨੈਸ਼ਨਲ ਡੈਸਕ : ਪ੍ਰਸਿੱਧ ਗ਼ਜ਼ਲ ਗਾਇਕ ਭੁਪਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਮੁੰਬਈ ਦੇ ਇਕ ਹਸਪਤਾਲ ’ਚ 82 ਸਾਲ ਦੀ ਉਮਰ ’ਚ ਆਖਰੀ ਸਾਹ ਲਏ। ਇਸ ਦੀ ਪੁਸ਼ਟੀ ਉਨ੍ਹਾਂ ਦੀ ਪਤਨੀ ਮਿਤਾਲੀ ਸਿੰਘ ਨੇ ਕੀਤੀ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਭੁਪਿੰਦਰ ਸਿੰਘ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

 ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਡਾਕਟਰਾਂ ਨੇ ਕਿਹਾ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਕੋਲਾਨ ਕੈਂਸਰ ਦਾ ਖ਼ਦਸ਼ਾ ਸੀ। ਇਸ ਦੌਰਾਨ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਕੋਰੋਨਾ ਵੀ ਹੋ ਗਿਆ ਸੀ। ਉਹ ਕੋਰੋਨਾ ਤੋਂ ਉੱਭਰ ਨਹੀਂ ਸਕੇ।  

Manoj

This news is Content Editor Manoj