ਗਾਜ਼ੀਆਬਾਦ: ਦੋ ਫੈਕਟਰੀਆਂ ''ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

06/15/2024 3:40:21 PM

ਗਾਜ਼ੀਆਬਾਦ (ਭਾਸ਼ਾ) : ਸ਼ਨੀਵਾਰ ਨੂੰ ਗਾਜ਼ੀਆਬਾਦ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਦੋ ਫੈਕਟਰੀਆਂ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਮਿਲੀ। 

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਇਸ ਘਟਨਾ ਦੇ ਸਬੰਧ ਵਿਚ ਏਰੀਆ ਅਧਿਕਾਰੀ ਪ੍ਰਸ਼ਾਂਤ ਤਿਆਗੀ ਨੇ ਦੱਸਿਆ, ''ਟਰੋਨਿਕਾ ਸਿਟੀ ਥਾਣਾ ਖੇਤਰ 'ਚ ਇਕ ਕੈਮੀਕਲ ਫੈਕਟਰੀ 'ਚ ਸਵੇਰੇ 9.30-10 ਵਜੇ ਦੇ ਕਰੀਬ ਅੱਗ ਲੱਗੀ ਹੈ। ਇਸ ਤੋਂ ਬਾਅਦ ਅੱਗ ਨੇੜੇ ਸਥਿਤ ਸੁੱਕੇ ਮੇਵੇ ਦੀ ਫੈਕਟਰੀ ਵਿੱਚ ਵੀ ਫੈਲ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਜਾਣਕਾਰੀ ਦਿੱਤੀ, ਜਿਹਨਾਂ ਵਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਕਾਰਨ ਫੈਕਟਰੀਆਂ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News