ਗਾਜ਼ੀਆਬਾਦ : ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ

01/06/2020 12:19:10 PM

ਗਾਜ਼ੀਆਬਾਦ— ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲੇ 'ਚ ਐਤਵਾਰ ਦੇਰ ਰਾਤ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਟਰਾਲੀ ਸਵਾਰ 5 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਗਾਜ਼ੀਆਬਾਦ ਦੇ ਸੰਜੇ ਨਗਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਲੋਕ ਮੇਰਠ ਅਤੇ ਸਹਾਰਨਪੁਰ ਦੇ ਰਹਿਣ ਵਾਲੇ ਸਨ, ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਮਜ਼ਦੂਰ ਸਨ ਅਤੇ ਕੰਮ ਕਰ ਕੇ ਘਰ ਵਾਪਸ ਆ ਰਹੇ ਸਨ।

ਮ੍ਰਿਤਕਾਂ 'ਚ ਦੁਰਗੇਸ਼ (24), ਪ੍ਰਵੇਸ਼ (24), ਅਮਿਤ (25), ਕ੍ਰਿਸ਼ਨ (26), ਚੰਦਰ (50) ਦੀ ਮੌਤ ਹੋ ਗਈ ਹੈ। ਉੱਥੇ ਹੀ ਰਾਹੁਲ ਅਤੇ ਜੋਨੀ ਜ਼ਖਮੀ ਹਨ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਤੋਂ ਬਾਅਦ ਚਾਰੇ ਪਾਸੇ ਚੀਕ ਪੁਕਾਰ ਮਚ ਗਈ। ਫਿਲਹਾਲ ਪੁਲਸ ਘਟਨਾ ਦੀ ਜਾਂਚ 'ਚ ਜੁਟ ਗਈ ਹੈ।


DIsha

Content Editor

Related News