ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ
Saturday, Jan 30, 2021 - 05:47 PM (IST)
ਗਾਜ਼ੀਆਬਾਦ— ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਨੂੰ ਦਿੱਲੀ ਨਾਲ ਜੋੜਨ ਵਾਲੇ ਦਿੱਲੀ-ਮੇਰਠ ਹਾਈਵੇਅ ’ਤੇ ਗਾਜ਼ੀਪੁਰ ਕੋਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਗਿਣਤੀ ਸ਼ਨੀਵਾਰ ਯਾਨੀ ਕਿ ਅੱਜ ਹੋਰ ਲੋਕਾਂ ਦੇ ਪਹੁੰਚਣ ਨਾਲ ਵੱਧ ਗਈ। ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ’ਚ ਹੋ ਰਹੇ ਪ੍ਰਦਰਸ਼ਨ ਵਿਚ ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਹੋ ਗਈ ਸੀ ਪਰ ਮੁਜ਼ੱਫਰਨਗਰ ਵਿਚ ਕਿਸਾਨਾਂ ਦੀ ਮਹਾਪੰਚਾਇਤ ਤੋਂ ਬਾਅਦ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਗਾਜ਼ੀਪੁਰ ਸਰਹੱਦ ’ਤੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਪੁੱਜੇ ਹਨ। ਹਰਿਆਣਾ ਅਤੇ ਰਾਜਸਥਾਨ ਦੇ ਜ਼ਿਲਿ੍ਹਆਂ ਦੇ ਕਿਸਾਨ ਵੀ ਇੱਥੇ ਪਹੁੰਚੇ ਹਨ।
ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ
ਭਾਰਤੀ ਕਿਸਾਨ ਯੂਨੀਅਨ ਦੇ ਮੇਰਠ ਖੇਤਰ ਦੇ ਪ੍ਰਧਾਨ ਪਵਨ ਖਟਾਨਾ ਨੇ ਕਿਹਾ ਕਿ ਅੰਦੋਲਨ ਮਜ਼ਬੂਤ ਸੀ ਅਤੇ ਹੁਣ ਵੀ ਹੈ। ਰਾਕੇਸ਼ ਟਿਕੈਤ ਦੇ ਨਾਲ ਪ੍ਰਦਰਸ਼ਨ ਵਾਲੀ ਥਾਂ ’ਤੇ ਮੌਜੂਦ ਖਟਾਨਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਿਸਾਨਾਂ ਦਾ ਅੰਦੋਲਨ ਹੈ, ਜੋ ਵੀ ਭਾਰਤੀ ਕਿਸਾਨ ਯੂਨੀਅਨ ਅਤੇ ਰਾਕੇਸ਼ ਟਿਕੈਤ ਦੀ ਵਿਚਾਰਧਾਰਾ ਦਾ ਸਮਰਥਨ ਕਰਦਾ ਹਾਂ, ਉਸ ਦਾ ਸਵਾਗਤ ਹੈ ਪਰ ਸਾਡੀ ਅਪੀਲ ਹੈ ਕਿ ਜੋ ਅਖ਼ੀਰ ਤੱਕ ਸਾਡੇ ਅੰਦੋਲਨ ਨੂੰ ਸਮਰਥਨ ਦੇਣ ਨੂੰ ਇੱਛੁਕ ਨਹੀਂ ਹੈ, ਉਹ ਇਸ ਨੂੰ ਵਿਚਾਲੇ ਛੱਡਣ ਲਈ ਨਾ ਆਉਣ।
ਇਹ ਵੀ ਪੜ੍ਹੋ: 'ਗੇਮ ਚੇਂਜਰ' ਸਾਬਤ ਹੋਏ ਰਾਕੇਸ਼ ਟਿਕੈਤ ਦੇ ਹੰਝੂ, ਕਿਸਾਨਾਂ ਦੀ ਵੱਧਦੀ ਗਿਣਤੀ ਵੇਖ ਪ੍ਰਸ਼ਾਸਨ ਨੇ ਲਿਆ 'ਯੂ-ਟਰਨ'
ਕਿਸਾਨ ਆ ਰਹੇ ਹਨ ਅਤੇ ਇਕਜੁੱਟਤਾ ਜ਼ਾਹਰ ਕਰ ਕੇ ਵਾਪਸ ਜਾ ਰਹੇ ਹਨ। ਇਹ ਸਥਿਰ ਭੀੜ ਨਹੀਂ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਗਾਜ਼ੀਪੁਰ ਪ੍ਰਦਰਸ਼ਨ ਵਾਲੀ ਥਾਂ ’ਤੇ ਕਰੀਬ 10 ਹਜ਼ਾਰ ਪ੍ਰਦਰਸ਼ਨਕਾਰੀ ਮੌਜੂਦ ਸਨ ਜਦਕਿ ਗਾਜ਼ੀਆਬਾਦ ਪੁਲਸ ਮੁਤਾਬਕ ਇਹ ਗਿਣਤੀ 5 ਤੋਂ 6 ਹਜ਼ਾਰ ਵਿਚਾਲੇ ਸੀ।
ਇਹ ਵੀ ਪੜ੍ਹੋ: ਦਿੱਲੀ ਜਾ ਰਹੇ ਕਿਸਾਨਾਂ ਨੂੰ ਰਾਜੇਵਾਲ ਦੀ ਅਪੀਲ- ਸ਼ਾਂਤੀ ਬਣਾ ਕੇ ਰੱਖੋ
ਦੱਸਣਯੋਗ ਹੈ ਕਿ 26 ਜਨਵਰੀ ਮੌਕੇ ਕਿਸਾਨ ਟਰੈਕਟਰ ਪਰੇਡ ਅਤੇ ਲਾਲ ਕਿਲ੍ਹੇ ’ਤੇ ਹੋਈਆਂ ਹਿੰਸਕ ਘਟਨਾਵਾਂ ਮਗਰੋਂ ਕਿਸਾਨਾਂ ਦਾ ਮਨੋਬਲ ਟੁੱਟ ਗਿਆ ਸੀ, ਜਿਸ ਕਾਰਨ ਕਈ ਕਿਸਾਨ ਪੁਲਸ ਦੀ ਗਿ੍ਰਫ਼ਤਾਰੀ ਦੇ ਡਰ ਤੋਂ ਆਪਣੇ-ਆਪਣੇ ਸਥਾਨਾਂ ’ਤੇ ਵਾਪਸ ਪਰਤਣ ਲੱਗੇ ਸਨ। ਇਸ ਗੱਲ ਦਾ ਫਾਇਦਾ ਉੱਤਰ ਪ੍ਰਦੇਸ਼ ਸਰਕਾਰ ਨੇ ਚੁੱਕਿਆ ਅਤੇ ਕਿਸਾਨਾਂ ਨੂੰ ਖਦੇੜਣਾ ਸ਼ੁਰੂ ਕਰ ਦਿੱਤਾ ਪਰ ਇਸ ਦੌਰਾਨ ਰਾਕੇਸ਼ ਟਿਕੈਤ ਨੇ ਸਥਿਤੀ ਨੂੰ ਸੰਭਾਲਿਆ। ਉਨ੍ਹਾਂ ਦੇ ਹੰਝੂਆਂ ਅਤੇ ਅੰਦੋਲਨ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਲੋਕਾਂ ’ਤੇ ਇਸ ਗੱਲ ਇੰਨਾ ਅਸਰ ਹੋਇਆ ਕਿ ਰਾਤੋ-ਰਾਤ ਉੱਤਰ ਪ੍ਰਦੇਸ਼ ਅਤੇ ਹਰਿਆਣੇ ਤੋਂ ਲੋਕ ਗਾਜ਼ੀਪੁਰ ਸਰਹੱਦ ਪੁੱਜਣ ਲੱਗੇ।
ਇਹ ਵੀ ਪੜ੍ਹੋ: 26 ਜਨਵਰੀ ਤੋਂ ਲਾਪਤਾ ਮੋਗਾ ਦੇ 11 ਮੁੰਡੇ ਹਨ ਤਿਹਾੜ ਜੇਲ੍ਹ 'ਚ ਬੰਦ : ਮਨਜਿੰਦਰ ਸਿਰਸਾ
ਨੋਟ— ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦੱਸੋ