ਸੁਪਰੀਮ ਕੋਰਟ ਤੋਂ ਗੁਲਾਮ ਨਬੀ ਆਜ਼ਾਦ ਨੂੰ ਕਸ਼ਮੀਰ ਜਾਣ ਦੀ ਮਿਲੀ ਇਜਾਜ਼ਤ
Monday, Sep 16, 2019 - 12:20 PM (IST)

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੌਰਾਨ ਉਹ ਸ਼੍ਰੀਨਗਰ, ਬਾਰਾਮੂਲਾ, ਅਨੰਤਨਾਗ ਅਤੇ ਕਸ਼ਮੀਰ ਦਾ ਦੌਰਾ ਕਰ ਸਕਦੇ ਹਨ। ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਉਹ ਉੱਥੇ ਕੋਈ ਭਾਸ਼ਣ ਜਾਂ ਸਿਆਸੀ ਪ੍ਰੋਗਰਾਮ 'ਚ ਹਿੱਸਾ ਨਹੀਂ ਲੈ ਸਕਣਗੇ।
ਇੱਥੇ ਦੱਸ ਦੇਈਏ ਕਿ ਸੁਪਰੀਮ ਕੋਰਟ 'ਚ ਸੋਮਵਾਰ ਨੂੰ ਸੁਣਵਾਈ ਦੌਰਾਨ ਗੁਲਾਮ ਨਬੀ ਆਜ਼ਾਦ ਵਲੋਂ ਪੇਸ਼ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਅਦਾਲਤ 'ਚ ਦਲੀਲ ਰੱਖੀ। ਵਕੀਲ ਨੇ ਕਿਹਾ ਕਿ ਆਜ਼ਾਦ ਕਾਂਗਰਸ ਨੇਤਾ ਹਨ ਅਤੇ ਸਾਬਕਾ ਮੁੱਖ ਮੰਤਰੀ ਹਨ, ਫਿਰ ਵੀ ਉਨ੍ਹਾਂ ਨੂੰ ਸ਼੍ਰੀਨਗਰ ਹਵਾਈ ਅੱਡੇ ਤੋਂ ਵਾਪਸ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਮੰਗੀ ਸੀ।