ਗੁਲਾਮ ਨਬੀ ਆਜ਼ਾਦ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

Tuesday, Jun 21, 2022 - 02:02 PM (IST)

ਗੁਲਾਮ ਨਬੀ ਆਜ਼ਾਦ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ– ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਆਜ਼ਾਦ ਨੇ ਕਿਹਾ ਕਿ ਮੈਂ ਕੋਵਿਡ ਤੋਂ ਪੀੜਤ ਹੋ ਗਿਆ ਹਾਂ ਅਤੇ ਘਰ ’ਚ ਹੀ ਇਕਾਂਤਵਾਸ ’ਚ ਹਾਂ।’’ ਓਧਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕਈ ਹੋਰ ਨੇਤਾਵਾਂ ਨੇ ਆਜ਼ਾਦ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

PunjabKesari

ਦੱਸਣਯੋਗ ਹੈ ਕਿ ਭਾਰਤ ’ਚ ਇਕ ਵਾਰ ਫਿਰ ਤੋਂ ਕੋਰੋਨਾ ਕੇਸਾਂ ਨੇ ਰਫ਼ਤਾਰ ਫੜ ਲਈ ਹੈ। ਰੋਜ਼ਾਨਾ 10 ਹਜ਼ਾਰ ਤੋਂ ਉੱਪਰ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 9,923 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,33,19,396 ਹੋ ਗਈ ਹੈ। ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ 17 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 5,24,890 ’ਤੇ ਪਹੁੰਚ ਗਈ ਹੈ। 


author

Tanu

Content Editor

Related News